Sunday, July 7, 2024
HomePunjabi NewsLiberal Breakingਮੁੱਖ ਮੰਤਰੀ ਮਾਨ ਪਹੁੰਚੇ ਲੁਧਿਆਣਾ, ਅਸ਼ੋਕ ਪਰਾਸ਼ਰ ਪੱਪੀ ਦੇ ਹੱਕ ਵਿੱਚ ਕੀਤਾ...

ਮੁੱਖ ਮੰਤਰੀ ਮਾਨ ਪਹੁੰਚੇ ਲੁਧਿਆਣਾ, ਅਸ਼ੋਕ ਪਰਾਸ਼ਰ ਪੱਪੀ ਦੇ ਹੱਕ ਵਿੱਚ ਕੀਤਾ ਰੋਡ ਸ਼ੋ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਪਹੁੰਚੇ ਸਨ। ਆਮ ਆਦਮੀ ਪਾਰਟੀ ਦੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਦੇ ਹੱਕ ਦੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਰੋਡ ਸ਼ੋ ਕੀਤਾ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਆਪਣੇ ਹੀ ਅੰਦਾਜ਼ ਵਿੱਚ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹਨਾਂ ਵੱਲੋਂ ਜੋ ਵੀ ਚੋਣਾਂ ਵਿੱਚ ਵਾਅਦੇ ਕੀਤੇ ਜਾਣਗੇ ਉਹਨਾਂ ਨੂੰ ਪੱਕੇ ਪੈਰੀ ਪੂਰਾ ਕੀਤਾ ਜਾਵੇਗਾ ।

ਉਹਨਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਦੇ ਵਿੱਚ ਉਹ ਜਲਦ ਹੀ ਮਹਿਲਾਵਾਂ ਨੂੰ ਇੱਕ ਇੱਕ ਹਜ਼ਾਰ ਦੇਣ ਵਾਲੀ ਸਕੀਮ ਵੀ ਸ਼ੁਰੂ ਕਰ ਦੇਣਗੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਭਾਜਪਾ ਨੇ ਅਰਵਿੰਦ ਕੇਜਰੀਵਾਲ ਨੂੰ ਜੇਲ ਵਿੱਚ ਬੰਦ ਕਰ ਦਿੱਤਾ ਸੀ ਕਿਉਂਕਿ ਉਹ ਸੋਚਦੇ ਸਨ ਕਿ ਕੇਜਰੀਵਾਲ ਨੂੰ ਜੇਲ ਵਿੱਚ ਪਾ ਕੇ ਪਾਰਟੀ ਨੂੰ ਖਤਮ ਕਰ ਦਿੱਤਾ ਜਾਵੇਗਾ। ਪਰ ਅਰਵਿੰਦ ਕੇਜਰੀਵਾਲ ਇੱਕ ਵਿਅਕਤੀ ਨਹੀਂ ਇੱਕ ਸੋਚ ਦਾ ਨਾਮ ਹੈ। ਉਹਨਾਂ ਕਿਹਾ ਕਿ ਇਸ ਵਾਰੀ ਲੁਧਿਆਣਾ ਵਾਸੀ ਆਮ ਆਦਮੀ ਪਾਰਟੀ ਦਾ ਸਾਥ ਦੇਣ ਅਤੇ ਉਹਨਾਂ ਨੂੰ ਵੱਡੀ ਲੀਡ ਨਾਲ ਜਿਤਾਉਣ।

RELATED ARTICLES

Most Popular

Recent Comments