ਅੱਜ ਦੇ ਦਿਨ ਦੀ ਸ਼ੁਰੂਆਤ ਚੇਤ ਮਹੀਨੇ ਦੇ ਨਰਾਤਿਆਂ ਦੇ ਨਾਲ ਹੋਈ। ਇਸ ਦੇ ਨਾਲ ਹੀ ਸਾਹਿਬੇ ਕਮਾਲ ਸਰਬੰਸ ਦਾਨੀ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲਾਡਲੇ ਸਪੁੱਤਰ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ ਦਾ ਜਨਮ ਦਿਹਾੜਾ ਵੀ ਹੈ।
ਸਿੱਖਾਂ ਦੇ ਤੀਸਰੇ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦਾ ਵੀ ਅੱਜ ਗੁਰਗੱਦੀ ਦਿਵਸ ਸੰਗਤਾਂ ਬੜੀ ਸ਼ਰਧਾ ਨਾਲ ਮਨਾ ਰਹੀਆਂ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੇ ਉੱਪਰ ਪੋਸਟਾਂ ਸ਼ੇਅਰ ਕਰਕੇ ਸਭ ਤੋਂ ਪਹਿਲਾਂ ਪੰਜਾਬ ਅਤੇ ਦੇਸ਼ ਵਾਸੀਆਂ ਨੂੰ ਨਰਾਤਿਆਂ ਦੀ ਮੁਬਾਰਕਬਾਦ ਦਿੱਤੀ ਉਸ ਤੋਂ ਬਾਅਦ ਉਹਨਾਂ ਨੇ ਬਾਬਾ ਜੁਝਾਰ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਸੰਗਤਾਂ ਨੂੰ ਮੁਬਾਰਕਾਂ ਦਿੱਤੀਆਂ ਤੇ ਉਸ ਤੋਂ ਬਾਅਦ ਸ੍ਰੀ ਗੁਰੂ ਅਮਰਦਾਸ ਜੀ ਦੇ ਗੁਰਗੱਦੀ ਦਿਵਸ ਦੀਆਂ ਵੀ ਲੱਖ ਲੱਖ ਵਧਾਈਆਂ ਦਿੱਤੀਆਂ।