ਲੋਕ ਸਭਾ ਚੋਣਾਂ ਦੀ ਲੜਾਈ ਜਿੱਤਣ ਲਈ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਕਮਾਨ ਸੰਭਾਲ ਲਈ ਹੈ। ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਅੱਜ ਸੰਗਰੂਰ ਸਬੰਧੀ ਰਣਨੀਤੀ ਬਣਾਈ ਜਾਵੇਗੀ। ਇਸ ਮੌਕੇ ਮੁੱਖ ਮੰਤਰੀ ਸਾਰੇ ਵਿਧਾਇਕਾਂ, ਮੰਤਰੀਆਂ ਅਤੇ ਉਮੀਦਵਾਰਾਂ ਨਾਲ ਮੀਟਿੰਗ ਕਰਕੇ ਹਰ ਗੱਲ ‘ਤੇ ਵਿਚਾਰ ਕਰਨਗੇ।