ਜਲੰਧਰ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਜਲੰਧਰ ਰਿਹਾਇਸ਼ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਲੋਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦੇ ਕੇ ਮੌਕੇ ‘ਤੇ ਹੀ ਹੱਲ ਕਰਵਾਇਆ। ਸੀਐਮ ਨੇ ਕਿਹਾ ਕਿ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਅਜਿਹੀਆਂ ਮਿਲਣੀਆਂ ਦਾ ਮਕਸਦ ਲੋਕਾਂ ਦੀਆਂ ਦਰਪੇਸ਼ ਮੁਸ਼ਕਿਲਾਂ ਨੂੰ ਦੂਰ ਕਰਨਾ ਹੈ।
ਬ੍ਰੇਕਿੰਗ : ਜਲੰਧਰ ‘ਚ ਸੀਐਮ ਮਾਨ ਦੀ ‘ਲੋਕ ਮਿਲਣੀ’, ਮੌਕੇ ‘ਤੇ ਹੀ ਹੱਲ ਕਰਵਾਈਆਂ ਲੋਕਾਂ ਦੀਆਂ ਮੁਸ਼ਕਿਲਾਂ
RELATED ARTICLES


