ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਸੂਬੇ ਭਰ ‘ਚੋਂ ਅੱਵਲ ਰਹੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਮਾਨ ਨੇ ਖੁਸ਼ੀ ਜ਼ਾਹਿਰ ਕੀਤੀ ਕਿ ਪਹਿਲੇ ਤਿੰਨ ਸਥਾਨਾਂ ‘ਤੇ ਕਾਬਜ਼ ਧੀਆਂ ਸਾਧਾਰਨ ਪਰਿਵਾਰਾਂ (ਭੱਠਾ ਮੁਨੀਮ ਅਤੇ ਦੁਕਾਨਦਾਰ) ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਇਹ ਸਫਲਤਾ ਸਿੱਖਿਆ ਖੇਤਰ ਵਿੱਚ ਆ ਰਹੇ ਵੱਡੇ ਬਦਲਾਅ ਦਾ ਪ੍ਰਤੀਕ ਹੈ। ਸਰਕਾਰ ਬੱਚਿਆਂ ਨੂੰ ਮਿਆਰੀ ਸਿੱਖਿਆ ਅਤੇ ਆਧੁਨਿਕ ਸਹੂਲਤਾਂ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਸੀਐਮ ਭਗਵੰਤ ਮਾਨ ਵੱਲੋਂ 8ਵੀਂ ਜਮਾਤ ਦੇ ਹੋਣਹਾਰ ਟੌਪਰਾਂ ਦਾ ਸਨਮਾਨ; ਸਾਧਾਰਨ ਪਰਿਵਾਰਾਂ ਦੀਆਂ ਧੀਆਂ ਨੇ ਰਚਿਆ ਇਤਿਹਾਸ
RELATED ARTICLES


