More
    HomePunjabi NewsCM ਭਗਵੰਤ ਮਾਨ ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਲਹਿਰਾਉਣਗੇ ਤਿਰੰਗਾ

    CM ਭਗਵੰਤ ਮਾਨ ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਲਹਿਰਾਉਣਗੇ ਤਿਰੰਗਾ

    ਸੀਐਮ ਮਾਨ ਨੇ ਪਹਿਲਾਂ ਫਰੀਦਕੋਟ ਵਿਖੇ ਲਹਿਰਾਉਣਾ ਸੀ ਤਿਰੰਗਾ

    ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗਣਤੰਤਰ ਦਿਵਸ ਸਮਾਗਮਾਂ ’ਤੇ ਕੌਮੀ ਝੰਡਾ ਲਹਿਰਾਏ ਜਾਣ ਦੇ ਪ੍ਰੋਗਰਾਮਾਂ ਨੂੰ ਲੈ ਕੇ ਕਈ ਤਰ੍ਹਾਂ ਦੇ ਭੰਬਲਭੂਸੇ ਪਏ ਰਹੇ। ਇਸ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਪਟਿਆਲਾ ਵਿਖੇ ਕੌਮੀ ਝੰਡਾ ਲਹਿਰਾਏ ਜਾਣ ਦਾ ਆਖਰੀ ਫੈਸਲਾ ਹੋਇਆ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਦਾ ਪ੍ਰੋਗਰਾਮ ਫਰੀਦਕੋਟ ਤੋਂ ਤਬਦੀਲ ਕਰਕੇ ਮੁਹਾਲੀ ਹੋ ਗਿਆ ਸੀ, ਜਿਸ ਦਾ ਬਕਾਇਦਾ ਪੱਤਰ ਵੀ ਜਾਰੀ ਹੋ ਗਿਆ ਸੀ।

    ਮਿਲੀ ਜਾਣਕਾਰੀ ਅਨੁਸਾਰ ਦਿੱਲੀ ਵਿਖੇ ਇੱਕ ਚੈਨਲ ਵੱਲੋਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ 25 ਜਨਵਰੀ ਨੂੰ ਇੱਕ ਪ੍ਰੋਗਰਾਮ ਰੱਖਿਆ ਹੋਇਆ ਹੈ ਜੋ ਕਿ ਉਸ ਦਿਨ ਕਰੀਬ ਤਿੰਨ ਵਜੇ ਖਤਮ ਹੋਣ ਦੀ ਸੰਭਾਵਨਾ ਹੈ। ਪ੍ਰੋਟੋਕਾਲ ਅਨੁਸਾਰ 25 ਜਨਵਰੀ ਨੂੰ ਹੀ ਮੁੱਖ ਮੰਤਰੀ ਅਤੇ ਵਜ਼ੀਰਾਂ ਨੇ ਕੌਮੀ ਝੰਡਾ ਲਹਿਰਾਏ ਜਾਣ ਵਾਲੀ ਥਾਂ ’ਤੇ ਸ਼ਾਮ ਤੱਕ ਪੁੱਜਣਾ ਹੁੰਦਾ ਹੈ। ਗਣਤੰਤਰ ਦਿਵਸ ਕਰਕੇ ਦਿੱਲੀ ‘ਨੋ ਫਲਾਈ ਜ਼ੋਨ’ ਵਿੱਚ ਹੁੰਦੀ ਹੈ ਜਿਸ ਕਰਕੇ ਫਰੀਦਕੋਟ ਵਿਖੇ ਹਵਾਈ ਰਸਤੇ ਮੁੱਖ ਮੰਤਰੀ ਆ ਨਹੀਂ ਸਕਦੇ ਸਨ। ਇਸ ਸਭ ਨੂੰ ਦੇਖਦਿਆਂ ਹੀ ਪਟਿਆਲਾ ਵਿਖੇ ਮੁੱਖ ਮੰਤਰੀ ਵਲੋਂ ਕੌਮੀ ਝੰਡਾ ਲਹਿਰਾਏ ਜਾਣ ਦਾ ਪ੍ਰੋਗਰਾਮ ਫਾਈਨਲ ਹੋਇਆ ਹੈ। 

    RELATED ARTICLES

    Most Popular

    Recent Comments