More
    HomePunjabi NewsCM ਭਗਵੰਤ ਮਾਨ ਹਰ ਹਫਤੇ ਲੋਕਾਂ ਦੀਆਂ ਸੁਣਨਗੇ ਮੁਸ਼ਕਲਾਂ

    CM ਭਗਵੰਤ ਮਾਨ ਹਰ ਹਫਤੇ ਲੋਕਾਂ ਦੀਆਂ ਸੁਣਨਗੇ ਮੁਸ਼ਕਲਾਂ

    ਲੋਕ ਸਭਾ ਚੋਣਾਂ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਨਵੀਂ ਕੋਸ਼ਿਸ਼

    ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ਦੌਰਾਨ ਸੂਬੇ ਵਿਚ ਕੋਈ ਵਧੀਆ ਪ੍ਰਦਰਸ਼ਨ ਨਹੀਂ ਕਰ ਸਕੀ ਅਤੇ ‘ਆਪ’ ਨੇ 13 ਵਿਚੋਂ ਸਿਰਫ 3 ਸੀਟਾਂ ’ਤੇ ਜਿੱਤ ਹਾਸਲ ਕੀਤੀ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਖੁਦ ਇਸ ਸਬੰਧੀ ਮੰਥਨ ਕਰ ਰਹੇ ਹਨ। ਹੁਣ ਪਾਰਟੀ ਵਲੋਂ ਸੂਬੇ ਦੇ ਲੋਕਾਂ ਦੀ ਨਰਾਜ਼ਗੀ ਦੂਰ ਕਰਨ ਲਈ ਨਵੀਂ ਯੋਜਨਾ ਬਣਾਈ ਜਾ ਰਹੀ ਹੈ।

    ਇਸ ਨਵੀਂ ਯੋਜਨਾ ਤਹਿਤ ਮੁੱਖ ਮੰਤਰੀ ਹਰ ਹਫਤੇ ਸੂਬੇ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਨਗੇ। ਇਸ ਦੌਰਾਨ ਸੀਐਮ ਮਾਨ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਮਝਣ ਦੀ ਕੋਸ਼ਿਸ਼ ਕਰਨਗੇ। ਹਾਲਾਂਕਿ ਇਹ ਫਾਈਨਲ ਨਹੀਂ ਹੋਇਆ ਕਿ ਮੁੱਖ ਮੰਤਰੀ ਇਸ ਸਬੰਧੀ ਦੌਰੇ ਕਦੋਂ ਤੋਂ ਸ਼ੁਰੂ ਕਰਨਗੇ। ਪਰ ਉਮੀਦ ਲਗਾਈ ਜਾ ਰਹੀ ਹੈ ਕਿ ਅਗਲੇ ਹਫਤੇ ਤੋਂ ਇਸ ਯੋਜਨਾ ਤਹਿਤ ਕੰਮ ਸ਼ੁਰੂੁ ਹੋ ਜਾਵੇਗਾ, ਕਿਉਂਕਿ ਆਉਂਦੇ ਦਿਨਾਂ ਦੌਰਾਨ ਸੂਬੇ ਵਿਚ ਪੰਚਾਇਤ ਚੋਣਾਂ ਵੀ ਹੋਣੀਆਂ ਹਨ।   

    RELATED ARTICLES

    Most Popular

    Recent Comments