ਜਲੰਧਰ, 16 ਮਈ 2025 – ਪੰਜਾਬ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੀ ਲੜਾਈ ਨੂੰ ਹੋਰ ਤੇਜ਼ ਕਰਦਿਆਂ ਅੱਜ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜਲੰਧਰ ਵਿਖੇ ‘ਨਸ਼ਾ ਮੁਕਤੀ ਯਾਤਰਾ’ ਦੀ ਸ਼ੁਰੂਆਤ ਕੀਤੀ। ਇਹ ਯਾਤਰਾ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਚਲਾਈ ਜਾ ਰਹੀ ਹੈ।ਇਸ ਮੌਕੇ ਉਨ੍ਹਾਂ ਲੋਕਾਂ ਨੂੰ ਆਪਣੇ ਇਲਾਕਿਆਂ ਵਿੱਚ ਨਸ਼ਾ ਨਾ ਵਿਕਣ ਦੇਣ ਦੀ ਸਹੁੰ ਚੁਕਵਾਈ ਅਤੇ ਨਸ਼ਾ ਮੁਕਤ ਸਮਾਜ ਦੀ ਸਥਾਪਨਾ ਵਾਸਤੇ ਜਨਤਕ ਭਾਗੀਦਾਰੀ ਦੀ ਅਹੰਮਤਾ ਨੂੰ ਉਜਾਗਰ ਕੀਤਾ।ਇਸ ਯਾਤਰਾ ਦੇ ਤਹਿਤ ਸੂਬੇ ਦੇ ਹਰੇਕ ਪਿੰਡ ਅਤੇ ਵਾਰਡ ਵਿੱਚ ਗ੍ਰਾਮ ਸਭਾਵਾਂ ਦਾ ਆਯੋਜਨ ਕੀਤਾ ਜਾਵੇਗਾ।
ਇਨ੍ਹਾਂ ਗ੍ਰਾਮ ਸਭਾਵਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਖਿਲਾਫ ਜਾਗਰੂਕ ਕੀਤਾ ਜਾਵੇਗਾ।ਮੁਹਿੰਮ ਵਿੱਚ ਜ਼ਿਲ੍ਹਾ ਸੁਰੱਖਿਆ ਕਮੇਟੀਆਂ ਦੇ ਨਾਲ ਨਾਲ ਸਿਹਤ ਵਿਭਾਗ, ਪੰਚਾਇਤ ਵਿਭਾਗ, ਸਹਿਕਾਰਤਾ ਵਿਭਾਗ ਅਤੇ ਮਾਹਿਰਾਂ ਦੀ ਭੂਮਿਕਾ ਕੇਂਦਰੀ ਹੋਵੇਗੀ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣ ਲਈ ਲੋਕ ਸੰਪਰਕ ਕੈਂਪ ਵੀ ਲਗਾਏ ਜਾਣਗੇ।
ਕੇਜਰੀਵਾਲ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਿਸ਼ਨ ਵਿੱਚ ਪੂਰੀ ਤਰ੍ਹਾਂ ਨਾਲ ਹਿੱਸਾ ਲੈਣ ਤਾਂ ਜੋ ਗੁਰੂਆਂ, ਪੀਰਾਂ ਅਤੇ ਸ਼ਹੀਦਾਂ ਦੀ ਧਰਤੀ ਪੰਜਾਬ ਨੂੰ ਮੁੜ ਨਸ਼ਾ ਮੁਕਤ ਬਣਾਇਆ ਜਾ ਸਕੇ।ਇਹ ਯਾਤਰਾ ਸਿਰਫ਼ ਇੱਕ ਪ੍ਰਤੀਕ ਨਹੀਂ, ਸਗੋਂ ਇੱਕ ਲਹਿਰ ਹੈ ਜੋ ਨਸ਼ਿਆਂ ਦੇ ਵਿਰੁੱਧ ਆਵਾਜ਼ ਬੁਲੰਦ ਕਰੇਗੀ ਅਤੇ ਪੰਜਾਬ ਨੂੰ ਸਿਹਤਮੰਦ ਭਵਿੱਖ ਵੱਲ ਲੈ ਕੇ ਜਾਵੇਗੀ।