ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਾਬਕਾ ਵਾਈਸ ਚਾਂਸਲਰ ਅਤੇ ਪ੍ਰਸਿੱਧ ਜਨੈਟਿਕਸ ਵਿਗਿਆਨੀ ਡਾਕਟਰ ਮਨਜੀਤ ਸਿੰਘ ਕੰਗ ਜੀ ਦੇ ਦਿਹਾਂਤ ਤੇ ਅਫਸੋਸ ਪ੍ਰਗਟ ਕੀਤਾ ਹੈ। ਉਹਨਾਂ ਨੇ ਆਪਣੇ ਐਕਸ ਅਕਾਊਂਟ ਤੇ ਪੋਸਟ ਸਾਂਝੀ ਕਰਦਿਆਂ ਹੋਇਆ ਲਿਖਿਆ ਕਿ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਾਬਕਾ ਵਾਈਸ ਚਾਂਸਲਰ ਅਤੇ ਪ੍ਰਸਿੱਧ ਜਨੈਟਿਕਸ ਵਿਗਿਆਨੀ ਡਾ. ਮਨਜੀਤ ਸਿੰਘ ਕੰਗ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ। ਡਾਂ ਕੰਗ ਜੀ ਬੜੇ ਹੀ ਮਿੱਠ ਬੋਲੜੇ ਸੁਭਾਅ ਅਤੇ ਦੂਰ ਅੰਦੇਸ਼ੀ ਸੋਚ ਦੇ ਮਾਲਕ ਸਨ। ਇਹ ਘਾਟਾ ਨਾ ਪੂਰਨ ਯੋਗ ਹੈ… ਪਰਿਵਾਰ ਤੇ ਚਾਹੁੰਣ ਵਾਲਿਆਂ ਨਾਲ ਦਿਲੋਂ ਹਮਦਰਦੀ…ਪਰਮਾਤਮਾ ਉਹਨਾਂ ਦੀ ਰੂਹ ਨੂੰ ਚਰਨਾਂ ‘ਚ ਥਾਂ ਬਖ਼ਸ਼ਣ…ਵਾਹਿਗੁਰੂ ਵਾਹਿਗੁਰੂ