More
    HomePunjabi Newsਕੁਵੈਤ ’ਚ 41 ਭਾਰਤੀਆਂ ਦੀ ਮੌਤ ’ਤੇ CM ਮਾਨ ਵਲੋਂ ਦੁੱਖ ਦਾ...

    ਕੁਵੈਤ ’ਚ 41 ਭਾਰਤੀਆਂ ਦੀ ਮੌਤ ’ਤੇ CM ਮਾਨ ਵਲੋਂ ਦੁੱਖ ਦਾ ਪ੍ਰਗਟਾਵਾ

    ਇਕ ਇਮਾਰਤ ਨੂੰ ਅੱਗ ਲੱਗਣ ਕਾਰਨ ਵਾਪਰਿਆ ਭਿਆਨਕ ਹਾਦਸਾ

    ਚੰਡੀਗੜ੍ਹ/ਬਿਊਰੋ ਨਿਊਜ਼ : ਲੰਘੇ ਕੱਲ੍ਹ ਬੁੱਧਵਾਰ ਨੂੰ ਕੁਵੈਤ ਦੇ ਸ਼ਹਿਰ ਮੰਗਾਫ ਵਿਚ ਇਕ ਇਮਾਰਤ ਵਿਚ ਅੱਗ ਲੱਗਣ ਕਾਰਨ 41 ਭਾਰਤੀ ਨਾਗਰਿਕਾਂ ਸਣੇ 49 ਵਿਅਕਤੀਆਂ ਦੀ ਮੌਤ ਹੋ ਗਈ ਸੀ। ਇਸ ਦੁੱਖਦਾਈ ਘਟਨਾ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਅਤੇ ਜ਼ਖ਼ਮੀਆਂ ਦੇ ਛੇਤੀ ਸਿਹਤਯਾਬ ਹੋਣ ਲਈ ਅਰਦਾਸ ਕੀਤੀ।

    ਸੀਐਮ ਮਾਨ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨਾਲ ਖੜ੍ਹੀ ਹੈ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਸ ਦਰਦਨਾਕ ਹਾਦਸੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਮਿ੍ਰਤਕ ਭਾਰਤੀ ਨਾਗਰਿਕਾਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।  

    RELATED ARTICLES

    Most Popular

    Recent Comments