ਪੰਜਾਬ ਵਿੱਚ ਹੜ੍ਹਾਂ ਦੇ ਸਬੰਧ ਵਿੱਚ ਸੀ.ਐਮ ਮਾਨ ਐਕਸ਼ਨ ‘ਚ, ਮੰਤਰੀਆਂ ਨੂੰ ਨਿਰਦੇਸ਼ ਜਾਰੀ ਕੀਤੇ
ਪੰਜਾਬ ਵਿੱਚ ਹੜ੍ਹਾਂ ਦੇ ਸਬੰਧ ਵਿੱਚ ਸੀ.ਐਮ ਮਾਨ ਐਕਸ਼ਨ ‘ਚ ਨਜ਼ਰ ਆ ਰਹੇ ਹਨ। ਮੁੱਖ ਮੰਤਰੀ ਨੇ ਸਾਰੇ ਮੰਤਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਅਧਿਕਾਰੀਆਂ ਨੂੰ ਤਾਇਨਾਤ ਰਹਿਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਐਨਡੀਆਰਐਫ ਦੀ ਟੀਮ ਤਾਇਨਾਤ ਕੀਤੀ ਜਾਵੇ। ਅਧਿਕਾਰੀ ਆਪੋ-ਆਪਣੇ ਸਟੇਸ਼ਨਾਂ ‘ਤੇ ਹਾਜ਼ਰ ਰਹਿਣ। ਹੜ੍ਹਾਂ ਦੀ ਤਬਾਹੀ ਨੂੰ ਲੈ ਕੇ ਪ੍ਰਸ਼ਾਸਨ ਜੋ ਵੀ ਕਰ ਸਕਦਾ ਹੈ, ਉਸ ਨੂੰ ਤੁਰੰਤ ਪ੍ਰਭਾਵ ਨਾਲ ਬਚਾਇਆ ਜਾਵੇ।