ਸੀ.ਐਮ ਮਾਨ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਵਿਖੇ ਲਗਾਏ ਜਾ ਰਹੇ ਯੁਵਕ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਕਿਸੇ ਵੀ ਦੇਸ਼ ਜਾਂ ਸੂਬੇ ਦੀ ਤਰੱਕੀ ਨੌਜਵਾਨਾਂ ‘ਤੇ ਨਿਰਭਰ ਕਰਦੀ ਹੈ। ਨੌਜਵਾਨ ਦੇਸ਼ ਅਤੇ ਸੂਬੇ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਨੌਜਵਾਨਾਂ ਦੀ ਤਾਕਤ ਹੀ ਦੇਸ਼ ਜਾਂ ਸੂਬੇ ਨੂੰ ਅੱਗੇ ਲੈ ਜਾਂਦੀ ਹੈ। ਮੁੱਖ ਮੰਤਰੀ ਨੇ ਯੁਵਕ ਮੇਲੇ ਵਿੱਚ ਭਾਗ ਲੈਣ ਵਾਲੇ ਪੰਜਾਬ ਦੇ ਹੋਣਹਾਰ ਨੌਜਵਾਨਾਂ ਨੂੰ ਸਨਮਾਨਿਤ ਵੀ ਕੀਤਾ।
ਸੀਐਮ ਮਾਨ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਯੁਵਕ ਮੇਲੇ ਵਿੱਚ ਕੀਤੀ ਸ਼ਿਰਕਤ
RELATED ARTICLES