HomePunjabi NewsCM ਮਾਨ ਦਾ ਇਲੈਕਸ਼ਨ ਕਮਿਸ਼ਨ ਦੀ ਛਾਪੇਮਾਰੀ ਨੂੰ ਲੈ ਕੇ ਜਵਾਬ

CM ਮਾਨ ਦਾ ਇਲੈਕਸ਼ਨ ਕਮਿਸ਼ਨ ਦੀ ਛਾਪੇਮਾਰੀ ਨੂੰ ਲੈ ਕੇ ਜਵਾਬ

ਇਲੈਕਸ਼ਨ ਕਮਿਸ਼ਨ ਨੇ ਮਹਿਲਾਵਾਂ ਦੇ ਕੱਪੜਿਆਂ ਤੱਕ ਦੀ ਕੀਤੀ ਜਾਂਚ : ਮਾਨ ਦਾ ਆਰੋਪ

ਚੰਡੀਗੜ੍ਹ/ਬਿਊਰੋ ਨਿਊਜ਼ : ਦਿੱਲੀ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਧਿਕਾਰਤ ਨਿਵਾਸ ਕਪੂਰਥਲਾ ਹਾਊਸ ’ਤੇ ਚੋਣ ਕਮਿਸ਼ਨ ਦੀ ਟੀਮ ਵਲੋਂ ਕੀਤੀ ਗਈ ਛਾਪੇਮਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਭਾਰਤੀ ਜਨਤਾ ਪਾਰਟੀ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਇਕ ਪਾਸੇ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਭਾਜਪਾ ’ਤੇ ਸਵਾਲ ਚੁੱਕੇ ਹਨ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਭਾਜਪਾ ’ਤੇ ਸਿਆਸੀ ਨਿਸ਼ਾਨਾ ਸਾਧ ਰਹੇ ਹਨ।

ਇਸਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਲੈਕਸ਼ਨ ਕਮਿਸ਼ਨ ਦੇ ਛਾਪਿਆਂ ਨੂੰ ਲੈ ਕੇ ਆਪਣਾ ਗੁੱਸਾ ਜ਼ਾਹਰ ਕੀਤਾ ਹੈ। ਮਾਨ ਨੇ ਸ਼ੋਸ਼ਲ ਮੀਡੀਆ ਅਕਾਊਂਟ ’ਤੇ ਕਿਹਾ ਕਿ ਦਿੱਲੀ ਵਿਚ ਮੇਰੇ ਸੀਐਮ ਨਿਵਾਸ ਕਪੂਰਥਲਾ ਹਾਊਸ ਵਿਚ ਦਿੱਲੀ ਪੁਲਿਸ ਨੇ ਛਾਪੇਮਾਰੀ ਕੀਤੀ ਹੈ ਅਤੇ ਘਰ ਦੀ ਤਲਾਸ਼ੀ ਲਈ ਹੈ। ਮਾਨ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਪੁਲਿਸ ਨੇ ਮੇਰੇ ਪਰਿਵਾਰ ਦੀਆਂ ਮਹਿਲਾਵਾਂ ਦੇ ਕੱਪੜਿਆਂ ਵਾਲੇ ਸੰਦੂਕ ਦੀ ਜਾਂਚ ਵੀ ਕੀਤੀ ਹੈ। ਭਗਵੰਤ ਮਾਨ ਨੇ ਦਿੱਲੀ ਪੁਲਿਸ ਦੇ ਅਜਿਹੇ ਵਰਤਾਰੇ ਦੀ ਨਿੰਦਾ ਕੀਤੀ ਹੈ।

ਜ਼ਿਕਰਯੋਗ ਹੈ ਕਿ ਦਿੱਲੀ ਵਿਚ ਆਉਂਦੀ 5 ਫਰਵਰੀ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਇਸ ਤੋਂ ਪਹਿਲਾਂ ਸਿਆਸੀ ਪਾਰਟੀਆਂ ਵਲੋਂ ਇਕ ਦੂਜੇ ’ਤੇ ਦੂਸ਼ਣਬਾਜ਼ੀ ਵੀ ਕੀਤੀ ਜਾ ਰਹੀ ਹੈ। 

RELATED ARTICLES

Most Popular

Recent Comments