ਬੇਅਦਬੀ ਮਾਮਲਿਆਂ ਵਿੱਚ ਬਾਦਲਾਂ ਨਾਲ ਮੁੱਖ ਮੰਤਰੀ ਦੀ ਮਿਲੀਭੁਗਤ : ‘ਆਪ’

ਪੰਜਾਬੀ ਡੈਸਕ:- ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ ਕਾਂਗਰਸ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕਰਦਿਆਂ ਕਿਹਾ ਕਿ, ਕੈਪਟਨ ਅਮਰਿੰਦਰ ਸਿੰਘ ਸਰਕਾਰ ਬਰਗਾੜੀ ਅਤੇ ਬਹਿਬਲ ਕਲਾਂ-ਕੋਟਕਪੂਰਾ ਮਾਮਲਿਆਂ ਵਿੱਚ ‘ਦੁਬਈ ਸਮਝੌਤੇ’ ਤਹਿਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ‘ਦੁਬਈ ਸਮਝੌਤੇ’ ਅਨੁਸਾਰ ਬਾਦਲਾਂ ਨੂੰ ਬੇਅਦਬੀ ਅਤੇ ਕਤਲੇਆਮ ਦੇ ਕੇਸਾਂ ਵਿੱਚ ਸੁਰੱਖਿਅਤ ਰੱਖਿਆ ਜਾ ਰਿਹਾ ਹੈ।

Aap Mp Bhagwant Mann Controversy - पहले भी विवादों में रह चुके हैं 'आप' के भगवंत  मान, 5 मामले जिन पर हुआ खूब बवाल - Amar Ujala Hindi News Live

ਭਗਵੰਤ ਮਾਨ ਨੇ ਕਿਹਾ ਕਿ, ਕੈਪਟਨ ਅਮਰਿੰਦਰ ਸਿੰਘ ਗੁਰੂਆਂ ਅਤੇ ਸੰਗਤ ਦੇ ਨਾਲ ਖੜੇ ਹੋਣ ਦੀ ਬਜਾਏ ਅਪਰਾਧੀਆਂ ਦੇ ਨਾਲ ਖੜੇ ਹਨ। ਉਨ੍ਹਾਂ ਕਿਹਾ ਕਿ, ਪੰਜਾਬ ਦੇ ਲੋਕ ਕਾਂਗਰਸ ਨੂੰ ਕਦੇ ਮੁਆਫ ਨਹੀਂ ਕਰਨਗੇ ਅਤੇ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਇਸ ਦਾ ਭੁਗਤਾਨ ਨਹੀਂ ਕਰਨਗੇ, ਜਿਸ ਤਰ੍ਹਾਂ ਉਨ੍ਹਾਂ ਨੇ 2017 ਵਿੱਚ ਬਾਦਲਾਂ ਨੂੰ ਸਬਕ ਸਿਖਾਇਆ ਸੀ। ਭਗਵੰਤ ਮਾਨ ਨੇ ਦੋਸ਼ ਲਾਇਆ ਕਿ, “ਬਰਗਾੜੀ ਅਤੇ ਬਹਿਬਲ ਕਲਾਂ-ਕੋਟਕਪੂਰਾ ਫਾਇਰਿੰਗ ਕੇਸਾਂ ਦੇ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਦੀ ਬਜਾਏ ,ਉਨ੍ਹਾਂ ਦਾ ਜ਼ੋਰ ਦੋਸ਼ੀਆਂ ਨੂੰ ਬਚਾਉਣ ‘ਤੇ ਸੀ।”

MUST READ