ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਸੀਤ ਲਹਿਰ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਕੁੱਝ ਦਿਨਾਂ ਤਕ ਧੁੰਦ ਤੋਂ ਰਾਹਤ ਮਿਲ ਸਕਦੀ ਹੈ। ਪੱਛਮੀ ਗੜਬੜ ਕਾਰਨ ਤਿੰਨੇ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ ਸਾਹਿਬ, ਬਠਿੰਡਾ, ਫਾਜ਼ਿਲਕਾ, ਹੁਸ਼ਿਆਰਪੁਰ, ਰੂਪਨਗਰ ਅਤੇ ਮੁਹਾਲੀ ‘ਚ ਅੱਜ 25 ਫ਼ੀ ਸਦੀ ਮੀਂਹ ਪੈਣ ਦੀ ਸੰਭਾਵਨਾ ਹੈ।
ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ‘ਚ ਸੀਤ ਲਹਿਰ ਦਾ ਅਲਰਟ
RELATED ARTICLES