ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ

ਪੰਜਾਬੀ ਡੈਸਕ :- ਅੱਜ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਪੂਰੇ ਦੇਸ਼ ਵਿੱਚ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ ਕਿ, ਮੈਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ਤੇ ਉਨ੍ਹਾਂ ਨੂੰ ਨਮਸਕਾਰ ਕਰਦਾ ਹਾਂ। ਉਨ੍ਹਾਂ ਦਾ ਜੀਵਨ ਇੱਕ ਨਿਰਪੱਖ ਅਤੇ ਸੰਮਿਲਤ ਸਮਾਜ ਦੀ ਸਿਰਜਣਾ ਲਈ ਸਮਰਪਿਤ ਸੀ।

ਕਿਸਾਨ ਸੰਘਰਸ਼ ਦਰਮਿਆਨ ਵੀ ਬਹੁਤ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਪ੍ਰਕਾਸ਼ ਪੁਰਬ
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ, ਸਾਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਹੌਂਸਲੇ ਅਤੇ ਕੁਰਬਾਨੀ ਨੂੰ ਵੀ ਯਾਦ ਕਰਦੇ ਹਾਂ। ‘ਪ੍ਰਕਾਸ਼ ਪੂਰਬ’ ਉੱਤੇ ਸ਼ਰਧਾਲੂਆਂ ਨੇ ਬੰਗਲਾ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ, ਜਿਸ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ।

ਤੁਹਾਨੂੰ ਦੱਸ ਦੇਈਏ ਕਿ, ਦਸਵੇਂ ਸਿੱਖ ਗੁਰੂ ਗੋਬਿੰਦ ਸਿੰਘ ਜੀ ਦਾ 354 ਵਾਂ ਪ੍ਰਕਾਸ਼ ਪੁਰਬ ਪੂਰੇ ਦੇਸ਼ ‘ਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਅੱਜ ਹਰ ਪਾਸੇ ਉਤਸ਼ਾਹ ਦਾ ਮਾਹੌਲ ਹੈ। ਗੁਰਧਾਮਾਂ ਨੂੰ ਵਿਸ਼ੇਸ਼ ਤੌਰ ‘ਤੇ ਸਜਾਇਆ ਗਿਆ ਹੈ। ਅਰਦਾਸ ਕੀਰਤਨ ਅਤੇ ਗੁਰਬਾਣੀ ਸਾਹਿਬ ਦਾ ਸਵੇਰ ਤੋਂ ਹੀ ਪਾਠ ਕੀਤਾ ਜਾ ਰਿਹਾ ਹੈ। ਉੱਥੇ ਹੀ ਦਿੱਲੀ ਦੇ ਬਾਰਡਰ ‘ਤੇ ਪਿਛਲੇ 55 ਦਿਨਾਂ ਤੋਂ ਡੱਟੇ ਕਿਸਾਨਾਂ ਵਲੋਂ ਵੀ ਗੁਰੂ ਸਾਹਿਬਦਾ ਪ੍ਰਕਾਸ਼ ਪੁਰਬ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ।

MUST READ