ਸੰਸਦ ਦਾ ਮਾਨਸੂਨ ਸੈਸ਼ਨ ਪੂਰਾ ਹੋਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਸੂਬੇ ਦੀ ਸਿਆਸਤ ਵਿੱਚ ਸਰਗਰਮ ਹੋ ਗਏ ਹਨ। ਉਨ੍ਹਾਂ ਨੇ ਆਉਣ ਵਾਲੀਆਂ ਚਾਰ ਵਿਧਾਨ ਸਭਾਵਾਂ ਦੀਆਂ ਜ਼ਿਮਨੀ ਚੋਣਾਂ ਸਬੰਧੀ ਸਾਰੇ ਜ਼ਿਲ੍ਹਿਆਂ ਦੇ ਬਲਾਕ ਪ੍ਰਧਾਨਾਂ ਨਾਲ ਮੀਟਿੰਗ ਕੀਤੀ ਹੈ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਹਾਜ਼ਰ ਸਨ। ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਜਲਦੀ ਹੀ ਨਵੀਆਂ ਨਿਯੁਕਤੀਆਂ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਆਉਣ ਵਾਲੀਆਂ ਚਾਰ ਵਿਧਾਨ ਸਭਾਵਾਂ ਦੀਆਂ ਜ਼ਿਮਨੀ ਚੋਣਾਂ ਸਬੰਧੀ ਤਿਆਰੀਆਂ ਵਿੱਚ ਜੁਟੀ ਕਾਂਗਰਸ
RELATED ARTICLES