HomePunjabi Newsਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਨੇ...

ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਨੇ ਯੋਜਨਾ ਕਮੇਟੀ ਦਾ ਕੀਤਾ ਗਠਨ

ਪ੍ਰਤਾਪ ਸਿੰਘ ਬਾਜਵਾ ਨੂੰ ਕਮੇਟੀ ਦਾ ਲਗਾਇਆ ਕਨਵੀਨਰ

ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਚ ਆਉਂਦੀ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਪਾਰਟੀ ਨੇ ਰਣਨੀਤੀ ਅਤੇ ਯੋਜਨਾ ਕਮੇਟੀ ਦਾ ਗਠਨ ਕੀਤਾ ਹੈ। ਇਸ ਵਿਚ 7 ਵਿਅਕਤੀਆਂ ਨੂੰ ਸ਼ਾਮਿਲ ਕੀਤਾ ਗਿਆ ਹੈ। ਇਸੇ ਦੌਰਾਨ ਵਿਰੋਧੀ ਧਿਰ ਦੇ ਨੇਤਾ ਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਕਮੇਟੀ ਦਾ ਕਨਵੀਨਰ ਨਿਯੁਕਤ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਚਾਰ ਸਰਕਲਾਂ ਲਈ ਇੰਚਾਰਜ ਅਤੇ ਸਹਿ-ਇੰਚਾਰਜ ਵੀ ਨਿਯੁਕਤ ਕੀਤੇ ਗਏ ਹਨ। ਇਹ ਜਾਣਕਾਰੀ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਸਾਂਝੀ ਕੀਤੀ ਹੈ। ਕਮੇਟੀ ਨੇ ਜ਼ਿਮਨੀ ਚੋਣਾਂ ਦੀ ਜ਼ਿੰਮੇਵਾਰੀ ਸੂਬਾ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ ਵੜਿੰਗ, ਜਲੰਧਰ ਦੇ ਸੰਸਦ ਮੈਂਬਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਵਿਜੇ ਇੰਦਰ ਸਿੰਗਲਾ, ਅਲੋਕ ਸ਼ਰਮਾ ਅਤੇ ਰਵਿੰਦਰ ਡਾਲਵੀ ਨੂੰ ਸੌਂਪੀ ਹੈ। 

RELATED ARTICLES

Most Popular

Recent Comments