ਜਲੰਧਰ ਦੇ ਕਰਤਾਰਪੁਰ ‘ਚ ਅੱਜ ਕਾਂਗਰਸ ਵੱਲੋਂ ਰੈਲੀ ਕੀਤੀ ਗਈ, ਜਿਸ ‘ਚ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਪਰਗਟ ਸਿੰਘ, ਪੰਜਾਬ ਪੁਲਸ ਤੋਂ ਸੇਵਾਮੁਕਤ ਐੱਸਐੱਸਪੀ ਰਜਿੰਦਰ ਸਿੰਘ ਸਮੇਤ ਵੱਖ-ਵੱਖ ਆਗੂ ਪੁੱਜੇ।
ਦਸ ਦੇਈਏ ਕਿ ਪੰਜਾਬ ‘ਚ ਕਾਂਗਰਸ ਨੇ ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਜਦੋਂ ਆਈ.ਐਨ.ਡੀ.ਆਈ.ਏ. ਗਠਜੋੜ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ‘ਚ ਜਿਸ ਤਰ੍ਹਾਂ ਸਿਆਸਤ ਦਾ ਪੱਧਰ ਨੀਵਾਂ ਕੀਤਾ ਗਿਆ ਹੈ, ਉਸ ਤੋਂ ਮੈਂ ਬਹੁਤ ਦੁਖੀ ਹਾਂ। ਪੂਰੇ ਦੇਸ਼ ਵਿੱਚ ਅਜਿਹੀਆਂ ਬਹੁਤ ਘੱਟ ਉਦਾਹਰਣਾਂ ਹਨ। ਯਾਦਵ ਨੇ ਕਿਹਾ ਕਿ ਲੋਕਾਂ ਨੇ ਦੋ ਸਾਲ ਪਹਿਲਾਂ ਪੰਜਾਬ ਵਿੱਚ ਵੱਡੀਆਂ ਉਮੀਦਾਂ ਨਾਲ ਆਮ ਆਦਮੀ ਪਾਰਟੀ ਨੂੰ ਚੁਣਿਆ ਸੀ।