More
    HomePunjabi Newsਭਗਵੰਤ ਮਾਨ ਕੈਬਨਿਟ ’ਚ ਕੀਤੇ ਗਏ ਬਦਲਾਅ ’ਤੇ ਕਾਂਗਰਸੀ ਆਗੂ ਪਰਗਟ ਸਿੰਘ...

    ਭਗਵੰਤ ਮਾਨ ਕੈਬਨਿਟ ’ਚ ਕੀਤੇ ਗਏ ਬਦਲਾਅ ’ਤੇ ਕਾਂਗਰਸੀ ਆਗੂ ਪਰਗਟ ਸਿੰਘ ਨੇ ਕਸਿਆ ਤੰਜ

    ਕਿਹਾ : ਮੰਤਰੀ ਤਾਂ ਬਦਲੇ ਗਏ ਪਰ ਰੇਤ ਮਾਫ਼ੀਆ ਖਿਲਾਫ਼ ਨਹੀਂ ਹੋਈ ਕੋਈ ਕਾਰਵਾਈ

    ਜਲੰਧਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ’ਚ ਕੀਤੇ ਗਏ ਬਦਲਾਅ ’ਤੇ ਕਾਂਗਰਸੀ ਆਗੂਆਂ ਵੱਲੋਂ ਤੰਜ ਕਸੇ ਜਾ ਰਹੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ’ਚ ਅਸਥਿਰ ਸਰਕਾਰ ਚੱਲ ਰਹੀ ਹੈ।

    ਉਨ੍ਹਾਂ ਕਿਹਾ ਕਿ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਮੰਤਰੀ ਮੰਡਲ ’ਚ ਚਾਰ ਵਾਰ ਫੇਰਬਦਲ ਕੀਤਾ ਜਾ ਚੁੱਕਿਆ ਹੈ। ਇਸੇ ਤਰ੍ਹਾਂ ਜਲੰਧਰ ਕੈਂਟ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਰੇਤ ਦੀਆਂ ਖੱਡਾਂ ਤੋਂ ਹਰ ਸਾਲ 20 ਹਜ਼ਾਰ ਕਰੋੜ ਰੁਪਏ ਕਮਾਉਣ ਦਾ ਦਾਅਵਾ ਕੀਤਾ ਸੀ। ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਮਾਈਨਿੰਗ ਵਿਭਾਗ ਨਾਲ ਸਬੰਧਤ ਮੰਤਰੀ ਚਾਰ ਵਾਰ ਬਦਲ ਦਿੱਤੇ ਹਨ, ਜੋ ਰੇਤ ਮਾਫ਼ੀਆ ਵੱਲੋਂ ਕੀਤੀ ਜਾ ਰਹੀ ਲੁੱਟ ਨੂੰ ਉਜਾਗਰ ਕਰਦਾ ਹੈ। ਪਰਗਟ ਸਿੰਘ ਨੇ ਕਿਹਾ ਕਿ ਰੇਤ ਦੀਆਂ ਖੱਡਾਂ ਤੋਂ ਪੰਜਾਬ ਸਰਕਾਰ ਨੂੰ ਤਾਂ ਕੋਈ ਫਾਇਦਾ ਹੋਇਆ ਨਜ਼ਰ ਨਹੀਂ ਆਉਂਦਾ ਪਰ ਪੰਜਾਬ ਅੰਦਰ ਰੇਤ ਮਾਫ਼ੀਆ ਲਗਾਤਾਰ ਪੈਰ ਪਸਾਰ ਰਿਹਾ ਹੈ।

    RELATED ARTICLES

    Most Popular

    Recent Comments