More
    HomePunjabi Newsਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ...

    ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ

    ਚੰਡੀਗੜ੍ਹ ਨੂੰ ਪੰਜਾਬ ਦੀ ਵਿਸ਼ੇਸ਼ ਰਾਜਧਾਨੀ ਵਜੋਂ ਮਾਨਤਾ ਦੇਣ ਦੀ ਕੀਤੀ ਅਪੀਲ

    ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਚਿੱਠੀ ਲਿਖੀ ਹੈ। ਉਨ੍ਹਾਂ ਚਿੱਠੀ ਰਾਹੀਂ ਪੰਜਾਬ ਦੇ ਹੱਕੀ ਦਾਅਵੇ ਨੂੰ ਮੰਨਣ, ਪੰਜਾਬ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਅਤੇ ਚੰਡੀਗੜ੍ਹ ਨੂੰ ਪੰਜਾਬ ਦੀ ਵਿਸ਼ੇਸ਼ ਰਾਜਧਾਨੀ ਵਜੋਂ ਮਾਨਤਾ ਦੇਣ ਦੀ ਅਪੀਲ ਕੀਤੀ ਹੈ।

    ਪ੍ਰਤਾਪ ਸਿੰਘ ਬਾਜਵਾ ਨੇ ਚਿੰਤਾ ਜ਼ਾਹਰ ਕੀਤੀ ਹੈ ਕਿ ਹਰਿਆਣਾ ਨੂੰ ਆਪਣੇ ਨਾਲ ਜੋੜਨ ਦਾ ਹਰ ਕਦਮ ਪੰਜਾਬ ਨਾਲ ਕੀਤੇ ਵਾਅਦਿਆਂ ਦੀ ਪਵਿੱਤਰਤਾ ਨੂੰ ਢਾਹ ਲਾ ਰਿਹਾ ਹੈ ਅਤੇ ਆਪਸੀ ਸਨਮਾਨ ਦੀ ਸੰਘੀ ਭਾਵਨਾ ਨੂੰ ਕਮਜ਼ੋਰ ਕਰ ਰਿਹਾ ਹੈ। ਬਾਜਵਾ ਨੇ ਲਿਖਿਆ ਹੈ ਕਿ ਚੰਡੀਗੜ੍ਹ ਨੂੰ ਪੰਜਾਬ ਦੀ ਵਿਸ਼ੇਸ਼ ਰਾਜਧਾਨੀ ਵਜੋਂ ਬਹਾਲ ਕਰਨਾ ਨਾ ਸਿਰਫ਼ ਸਦਭਾਵਨਾ ਦਾ ਸੰਕੇਤ ਹੋਵੇਗਾ, ਸਗੋਂ ਮਾਣਯੋਗ ਵਾਅਦਿਆਂ ਅਤੇ ਆਪਸੀ ਸਤਿਕਾਰ ਦੇ ਬੰਧਨ ਵਿਚ ਵਿਸ਼ਵਾਸ ਨੂੰ ਵੀ ਤਾਜ਼ਾ ਕਰੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮੁੱਦੇ ’ਤੇ ਅੱਗੇ ਆਉਣਗੇ ਅਤੇ ਚੰਡੀਗੜ੍ਹ ’ਤੇ ਪੰਜਾਬ ਦਾ ਵਿਸ਼ੇਸ਼ ਅਧਿਕਾਰ ਬਹਾਲ ਕਰਕੇ ਪੰਜਾਬ ਦੀ ਵਿਰਾਸਤ ਦਾ ਸਨਮਾਨ ਕਰਨਗੇ।

    RELATED ARTICLES

    Most Popular

    Recent Comments