More
    HomePunjabi Newsਕਾਂਗਰਸੀ ਆਗੂ ਰਾਹੁਲ ਗਾਂਧੀ ਚੋਣ ਪ੍ਰਚਾਰ ਲਈ ਭਲਕੇ ਆਉਣਗੇ ਪੰਜਾਬ

    ਕਾਂਗਰਸੀ ਆਗੂ ਰਾਹੁਲ ਗਾਂਧੀ ਚੋਣ ਪ੍ਰਚਾਰ ਲਈ ਭਲਕੇ ਆਉਣਗੇ ਪੰਜਾਬ

    ਅੰਮਿ੍ਰਤਸਰ ਤੋਂ ਚੋਣ ਰੈਲੀਆਂ ਦੀ ਕਰਨਗੇ ਸ਼ੁਰੂਆਤ

    ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਵਿਚ ਪੈ ਰਹੀ ਅੱਤ ਦੀ ਗਰਮੀ ਦੇ ਨਾਲ-ਨਾਲ ਹੁਣ ਪੰਜਾਬ ਦਾ ਸਿਆਸੀ ਪਾਰਾ ਵੀ ਚੜ੍ਹਨ ਸ਼ੁਰੂ ਹੋ ਗਿਆ। ਇਕ ਪਾਸੇ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦਾ ਅੱਜ ਦੂਜਾ ਦਿਨ ਹੈ ਉਥੇ ਹੀ ਕਾਂਗਰਸੀ ਆਗੂ ਰਾਹੁਲ ਗਾਂਧੀ ਵੀ ਕਾਂਗਰਸੀ ਉਮੀਦਵਾਰਾਂ ਦੀ ਚੋਣ ਸਰਗਰਮੀ ਵਿਚ ਤੇਜੀ ਲਿਆਉਣ ਲਈ ਭਲਕੇ ਪੰਜਾਬ ਆ ਰਹੇ ਹਨ। ਕਾਂਗਰਸ ਪਾਰਟੀ ਵੱਲੋਂ ਰਾਹੁਲ ਗਾਂਧੀ ਅਤੇ ਪਿ੍ਰਅੰਕਾ ਗਾਂਧੀ ਦੀਆਂ ਪੰਜਾਬ ਲਈ ਪੰਜ ਚੋਣ ਰੈਲੀਆਂ ਤੈਅ ਕੀਤੀ ਗਈਆਂ ਹਨ।

    ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਰਾਹੁਲ ਗਾਂਧੀ 25 ਮਈ ਨੂੰ ਅੰਮਿ੍ਰਤਸਰ ਤੋਂ ਆਪਣੀ ਰੈਲੀਆਂ ਦੀ ਸ਼ੁਰੂਆਤ ਕਰਨਗੇ। ਇਸ ਤੋਂ ਇਲਾਵਾ 29 ਮਈ ਨੂੰ ਰਾਹੁਲ ਗਾਂਧੀ ਲੋਕ ਸਭਾ ਹਲਕਾ ਪਟਿਆਲਾ ਅਤੇ ਲੁਧਿਆਣਾ ਵਿਚ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। ਜਦਕਿ 26 ਮਈ ਨੂੰ ਕਾਂਗਰਸੀ ਆਗੂ ਪਿ੍ਰਅੰਕਾ ਗਾਂਧੀ ਵੱਲੋਂ ਲੋਕ ਸਭਾ ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਅਤੇ ਜਲੰਧਰ ਵਿਖੇ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ ਜਾਵੇਗਾ। ਇਸ ਇਲਾਵਾ ਤੋਂ ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾ ਅਰਜੁਨ ਖੜਗੇ ਦੇ ਪੰਜਾਬ ਦੌਰੇ ਸਬੰਧੀ ਫ਼ਿਲਹਾਲ ਕੋਈ ਸਮਾਂ ਸੀਮਾਂ ਤੈਅ ਨਹੀਂ ਹੋਇਆ।

    RELATED ARTICLES

    Most Popular

    Recent Comments