More
    HomePunjabi NewsLiberal Breakingਕਾਂਗਰਸੀ ਆਗੂ ਸੁੱਖਪਾਲ ਖਹਿਰਾ ਪਹੁੰਚੇ ਕੋਰਟ, ਆਪਣੀ ਜਾਨ ਨੂੰ ਦੱਸਿਆ ਖਤਰਾ, ਕੀਤੀ...

    ਕਾਂਗਰਸੀ ਆਗੂ ਸੁੱਖਪਾਲ ਖਹਿਰਾ ਪਹੁੰਚੇ ਕੋਰਟ, ਆਪਣੀ ਜਾਨ ਨੂੰ ਦੱਸਿਆ ਖਤਰਾ, ਕੀਤੀ ਇਹ ਮੰਗ

    ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਜ਼ਮਾਨਤ ਹੁਕਮਾਂ ਵਿੱਚ ਸੋਧ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸ਼ਰਨ ਲਈ ਹੈ। ਖਹਿਰਾ ਨੇ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਕਿਹਾ ਹੈ ਕਿ ਉਸ ਨੂੰ ਗੈਂਗਸਟਰਾਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਖਹਿਰਾ ਨੇ ਕਿਹਾ ਕਿ ਕੈਨੇਡਾ ਵਿੱਚ ਲੁਕੇ ਗੈਂਗਸਟਰ ਅਰਸ਼ ਡੱਲਾ ਵੱਲੋਂ ਉਸਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ।

    ਉਸ ਨੇ ਆਪਣਾ ਲਾਇਸੈਂਸੀ ਹਥਿਆਰ ਜਮ੍ਹਾ ਕਰਵਾ ਦਿੱਤਾ ਹੈ ਪਰ ਉਸ ਨੂੰ ਆਪਣੀ ਜਾਨ ਦਾ ਡਰ ਹੈ। ਅਜਿਹੇ ‘ਚ ਉਨ੍ਹਾਂ ਦੀ ਸਵੈ-ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਉਨ੍ਹਾਂ ਦੇ ਹਥਿਆਰ ਵਾਪਸ ਕੀਤੇ ਜਾਣੇ ਚਾਹੀਦੇ ਹਨ। ਹਾਈਕੋਰਟ ਨੇ ਇਸ ਮਾਮਲੇ ਵਿੱਚ ਸਾਰੀਆਂ ਧਿਰਾਂ ਨੂੰ ਦੇਖਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਜਵਾਬ ਮੰਗਿਆ ਹੈ। ਹੁਣ ਮਾਮਲੇ ਦੀ ਅਗਲੀ ਸੁਣਵਾਈ 14 ਫਰਵਰੀ ਨੂੰ ਤੈਅ ਕੀਤੀ ਗਈ ਹੈ।

    RELATED ARTICLES

    Most Popular

    Recent Comments