ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਮੱਧ ਪ੍ਰਦੇਸ਼ ਦੇ ਸਤਨਾ ਅਤੇ ਝਾਰਖੰਡ ਦੇ ਰਾਂਚੀ ‘ਚ ਪ੍ਰਚਾਰ ਕਰਨ ਲਈ ਜਾਣਾ ਸੀ। ਪਰ ਉਹ ਅਚਾਨਕ ਬਿਮਾਰ ਹੋ ਗਏ ਹਨ ਅਤੇ ਇਸ ਸਮੇਂ ਨਵੀਂ ਦਿੱਲੀ ਤੋਂ ਬਾਹਰ ਨਹੀਂ ਜਾ ਸਕਦੇ ਹਨ। ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਸਤਨਾ ‘ਚ ਜਨ ਸਭਾ ਨੂੰ ਸੰਬੋਧਨ ਕਰਨ ਤੋਂ ਬਾਅਦ ਰਾਂਚੀ ‘ਚ ਰੈਲੀ ‘ਚ ਜ਼ਰੂਰ ਸ਼ਾਮਲ ਹੋਣਗੇ।