ਪੰਜਾਬ ਦੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ‘ਚ ਜ਼ਿਮਨੀ ਚੋਣ ਲਈ ਵੋਟਾਂ ਪੈਣ ‘ਚ ਹੁਣ ਕੁਝ ਹੀ ਦਿਨ ਬਾਕੀ ਰਹਿ ਗਏ ਹਨ। ਹਰ ਪਾਰਟੀ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਇੱਕ ਪਾਸੇ ਜਿੱਥੇ ਆਮ ਆਦਮੀ ਪਾਰਟੀ ਵੱਲੋਂ ਜਲੰਧਰ ਵਿੱਚ ਕੇਂਦਰ ਸਰਕਾਰ ਅਤੇ ਸੀਬੀਆਈ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ, ਉੱਥੇ ਹੀ ਦੂਜੇ ਪਾਸੇ ਅੱਜ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਆਪਣੀ ਉਮੀਦਵਾਰ ਸੁਰਿੰਦਰ ਕੌਰ ਲਈ ਚੋਣ ਪ੍ਰਚਾਰ ਅਤੇ ਮੀਟਿੰਗ ਕੀਤੀ ਗਈ।
ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਸਮੇਤ ਕਈ ਸੀਨੀਅਰ ਆਗੂ ਹਾਜ਼ਰ ਸਨ। ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਵਰਕਰ ਵੀ ਹਾਜ਼ਰ ਸਨ। ਰਾਜਾ ਵੜਿੰਗ ਨੇ ‘ਆਪ’ ਅਤੇ ਭਾਜਪਾ ‘ਤੇ ਤਿੱਖਾ ਨਿਸ਼ਾਨਾ ਸਾਧਿਆ ।