Friday, July 5, 2024
HomePunjabi Newsਦੇਸ਼ ਚਲਾਉਣ ਲਈ ਸਾਰਿਆਂ ਦੀ ਸਹਿਮਤੀ ਜ਼ਰੂਰੀ : PM ਨਰਿੰਦਰ ਮੋਦੀ

ਦੇਸ਼ ਚਲਾਉਣ ਲਈ ਸਾਰਿਆਂ ਦੀ ਸਹਿਮਤੀ ਜ਼ਰੂਰੀ : PM ਨਰਿੰਦਰ ਮੋਦੀ

ਭਾਰਤ ਦੀ 18ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਸ਼ੁਰੂ

ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੀ 18ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਅੱਜ 24 ਜੂਨ ਦਿਨ ਸੋਮਵਾਰ ਨੂੰ ਸ਼ੁਰੂ ਹੋ ਗਿਆ ਹੈ। ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਸੰਸਦ ਭਵਨ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੇਸ਼ ਚਲਾਉਣ ਲਈ ਸਾਰਿਆਂ ਦੀ ਸਹਿਮਤੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰਿਆਂ ਨੂੰ ਨਾਲ ਲੈ ਕੇ ਚੱਲਣਾ ਚਾਹੁੰਦੇ ਹਾਂ ਅਤੇ ਸੰਵਿਧਾਨ ਦੀ ਮਰਿਆਦਾ ਦਾ ਪਾਲਣ ਕਰਦੇ ਹੋਏ ਦੇਸ਼ ਨੂੰ ਅੱਗੇ ਵਧਾਉਣਾ ਚਾਹੁੰਦੇ ਹਾਂ।

ਪੀਐਮ ਮੋਦੀ ਨੇ ਕਿਹਾ ਕਿ ਦੇਸ਼ ਨੂੰ ਇਕ ਜ਼ਿੰਮੇਵਾਰ ਵਿਰੋਧੀ ਧਿਰ ਦੀ ਜ਼ਰੂਰਤ ਹੈ। ਇਸੇ ਦੌਰਾਨ ਭਾਜਪਾ ਦੇ ਸੰਸਦ ਮੈਂਬਰ ਭਰਤੂਹਰੀ ਮਹਤਾਬ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਪੋ੍ਰਟਮ ਸਪੀਕਰ ਦੇ ਅਹੁਦੇ ਦੀ ਸਹੁੰ ਚੁਕਾਈ। ਇਸ ਦੇ ਚੱਲਦਿਆਂ ਕਾਂਗਰਸ ਸਣੇ ਸਾਰੇ ਵਿਰੋਧੀ ਦਲਾਂ ਨੇ ਪ੍ਰੋਟਮ ਸਪੀਕਰ ਦਾ ਵਿਰੋਧ ਵੀ ਕੀਤਾ। ਵਿਰੋਧੀ ਧਿਰ ਦਾ ਕਹਿਣਾ ਸੀ ਕਿ ਸਰਕਾਰ ਨੇ ਨਿਯਮਾਂ ਨੂੰ ਦਰਕਿਨਾਰ ਕਰਕੇ ਭਰਤੂਹਰੀ ਮਹਤਾਬ ਨੂੰ ਪ੍ਰੋਟਮ ਸਪੀਕਰ ਨਿਯੁਕਤ ਕੀਤਾ ਹੈ।  

RELATED ARTICLES

Most Popular

Recent Comments