More
    HomePunjabi Newsਲਗਾਤਾਰ ਘਟਦੇ ਤਾਪਮਾਨ ਨੇ ਪੰਜਾਬ, ਹਰਿਆਣਾ ਅਤੇ ਦਿੱਲੀ ਨੂੰ ਛੇੜਿਆ ਕਾਂਬਾ

    ਲਗਾਤਾਰ ਘਟਦੇ ਤਾਪਮਾਨ ਨੇ ਪੰਜਾਬ, ਹਰਿਆਣਾ ਅਤੇ ਦਿੱਲੀ ਨੂੰ ਛੇੜਿਆ ਕਾਂਬਾ

    ਸਮੁੱਚਾ ਪੰਜਾਬ ਧੁੰਦ ਦੀ ਚਿੱਟੀ ਚਾਦਰ ਵਿਚ ਲਿਪਟਿਆ

    ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ, ਹਰਿਆਣਾ, ਦਿੱਲੀ ਅਤੇ ਚੰਡੀਗੜ੍ਹ ਸਮੇਤ ਹੋਰਨਾਂ ਕਈ ਰਾਜਾਂ ਨੂੰ ਲਗਾਤਾਰ ਘਟਦੇ ਤਾਪਮਾਨ ਨੇ ਕਾਂਬਾ ਛੇੜ ਦਿੱਤਾ ਹੈ। ਉਧਰ ਪਿਛਲੇ ਦੋ-ਤਿੰਨ ਦਿਨਾਂ ਤੋਂ ਲਗਾਤਾਰ ਸਮੁੱਚਾ ਪੰਜਾਬ ਧੁੰਦ ਦੀ ਚਿੱਟੀ ਚਾਦਰ ਵਿਚ ਲਿਪਟਿਆ ਹੋਇਆ ਹੈ। ਜਿਸ ਕਾਰਨ ਆਉਣ-ਜਾਣ ਵਾਲਿਆਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ’ਚ ਬਠਿੰਡਾ ਅਤੇ ਗੁਰਦਾਸਪੁਰ ਸਭ ਤੋਂ ਠੰਢੇ ਇਲਾਕੇ ਦਰਜ ਕੀਤੇ ਗਏ ਜਿੱਥੇ ਘੱਟੋ ਘੱਟ ਤਾਪਮਾਨ ਪੰਜ ਡਿਗਰੀ ਰਿਹਾ ਜਦਕਿ ਹਰਿਆਣਾ ਵਿੱਚ ਨਾਰਨੌਲ ਤੇ ਹਿਸਾਰ ਸਭ ਤੋਂ ਠੰਢੇ ਸਥਾਨ ਰਹੇ।

    ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੰਜਾਬ ਅਤੇ ਹਰਿਆਣਾ ਰਾਜਾਂ ਦੇ ਜ਼ਿਆਦਾਤਰ ਹਿੱਸਿਆਂ ’ਚ ਪਿਛਲੇ ਕੁਝ ਦਿਨਾਂ ਤੋਂ ਸੰਘਣੀ ਧੁੰਦ ਛਾਈ ਹੋਈ ਹੈ ਜਿਸ ਨਾਲ ਜ਼ਿਆਦਾਤਰ ਥਾਵਾਂ ’ਤੇ ਵਿਜੀਬਿਲਟੀ ਬਹੁਤ ਘੱਟ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਪੰਜਾਬ ’ਚ ਬਠਿੰਡਾ ਤੇ ਗੁਰਦਾਸਪੁਰ ’ਚ ਘੱਟੋ ਘੱਟ ਤਾਪਮਾਨ ਪੰਜ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਅੰਮਿ੍ਰਤਸਰ ’ਚ ਘੱਟੋ ਘੱਟ ਤਾਪਮਾਨ 7.2, ਲੁਧਿਆਣਾ ’ਚ 8.4, ਪਟਿਆਲਾ ’ਚ 8.2, ਫਰੀਦਕੋਟ ’ਚ 6.8 ਅਤੇ ਬਰਨਾਲਾ ’ਚ ਘੱਟੋ ਘੱਟ ਤਾਪਮਾਨ 7.4 ਡਿਗਰੀ ਦਰਜ ਕੀਤਾ ਗਿਆ। ਉਧਰ ਮੌਸਮ ਵਿਭਾਗ ਵੱਲੋਂ ਦਿੱਲੀ ਗਈ ਜਾਣਕਾਰੀ ਅਨੁਸਾਰ 5-6 ਦਸੰਬਰ ਨੂੰ ਪੰਜਾਬ ’ਚ ਬਾਰਿਸ਼ ਤੇ ਨਾਲ-ਨਾਲ ਤੇਜ਼ ਤੂਫਾਨ ਦੀ ਸੰਭਾਵਨਾ ਪ੍ਰਗਟਾਈ ਗਈ ਹੈ,ਜਿਸ ਦੇ ਚਲਦਿਆਂ ਤਾਪਮਾਨ ਵਿਚ ਹੋਰ ਗਿਰਾਵਟ ਆ ਸਕਦੀ ਹੈ।

    RELATED ARTICLES

    Most Popular

    Recent Comments