ਪੰਜਾਬ ਦੇ ਖੰਨਾ ‘ਚ ਕਾਂਗਰਸ ਦੇ ਸੋਸ਼ਲ ਮੀਡੀਆ ਪ੍ਰਧਾਨ ਨੇ ਭਗਵਾਨ ਸ਼੍ਰੀ ਰਾਮ ਦੇ ਚਿਹਰੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੋਟੋ ਲਗਾ ਕੇ ਸੋਸ਼ਲ ਮੀਡੀਆ ‘ਤੇ ਪੋਸਟ ਕਰ ਦਿੱਤੀ ਹੈ। ਜਿਸ ਵਿੱਚ ਭਗਵਾਨ ਹਨੂੰਮਾਨ ਆਪਣੇ ਚਰਨਾਂ ਵਿੱਚ ਨਜ਼ਰ ਆ ਰਹੇ ਹਨ। ਇਸ ਫੋਟੋ ਨੂੰ ਦੇਖ ਕੇ ਸ਼ਿਵ ਸੈਨਾ ਹਿੰਦ ਸਟੂਡੈਂਟ ਵਿੰਗ ਇੰਡੀਆ ਦੇ ਪ੍ਰਧਾਨ ਗੌਤਮ ਸ਼ਰਮਾ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਪ੍ਰਧਾਨ ਸੁਧੀਰ ਜੋਸ਼ੀ, ਵਾਸੀ ਸ਼ਿਵਪੁਰੀ ਮੁਹੱਲਾ ਖੰਨਾ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਸੁਧੀਰ ‘ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਆਈਟੀ ਐਕਟ ਦੀਆਂ ਧਾਰਾਵਾਂ ਲਗਾਈਆਂ ਗਈਆਂ ਹਨ।
ਕਾਂਗਰਸੀ ਆਗੂ ਨੇ ਸੋਸ਼ਲ ਮੀਡੀਆ ਤੇ ਕੀਤੀ ਵਿਵਾਦਿਤ ਪੋਸਟ, ਕੇਸ ਦਰਜ
RELATED ARTICLES