ਪੰਜਾਬ ‘ਚ ਕੋਰੋਨਾ ਮੁਹਿੰਮ ਦਾ ਹੋਇਆ ਆਗਾਜ਼, ਜਾਣੋ ਸੂਬੇ ‘ਚ ਕਿਹਨੂੰ ਲੱਗਿਆ ਪਹਿਲਾ ਕੋਰੋਨਾ ਟੀਕਾ
ਪੰਜਾਬੀ ਡੈਸਕ :- ਪੰਜਾਬ ‘ਚ ਸ਼ਨੀਵਾਰ ਨੂੰ 1.74 ਲੱਖ ਸਿਹਤ ਕਰਮਚਾਰੀਆਂ ਨੂੰ ਕੋਰੋਨਾ ਟੀਕਾ ਲਗਾਇਆ ਗਿਆ। ਕੋਰੋਨਾ ਟੀਕਾਕਰਣ ਦੇ ਪਹਿਲੇ ਪੜਾਅ ਵਿੱਚ ਅਗਲੇ ਪੰਜ ਦਿਨਾਂ ਲਈ ਰੋਜ਼ਾਨਾ 40,000 ਸਿਹਤ ਕਰਮਚਾਰੀਆਂ ਨੂੰ ਟੀਕਾ ਲਾਇਆ ਜਾਵੇਗਾ। ਪਹਿਲਾ ਟੀਕਾ ਜਲੰਧਰ ਵਿੱਚ ਡਾ ਕਸ਼ਮੀਰੀ ਲਾਲ ਨੂੰ ਦਿੱਤਾ ਗਿਆ, ਜਿਨ੍ਹਾਂ ਨੇ ਕੋਰੋਨਾ ਦੇ ਸਮੇ ‘ਚ ਇੱਕ ਸ਼ਾਨਦਾਰ ਕੰਮ ਕੀਤਾ ਹੈ। ਇਸ ਦੇ ਨਾਲ ਹੀ ਸੀਐਮਸੀ ਕਾਲਜ ਅਤੇ ਹਸਪਤਾਲ, ਲੁਧਿਆਣਾ ਦੇ ਪ੍ਰਿੰਸੀਪਲ ਡਾ: ਜੈਰਾਜ ਪਾਂਡਿਆਨ ਨੇ ਪਹਿਲਾ ਟੀਕਾ ਲਗਵਾਇਆ।

ਮੁਹਾਲੀ ਦੇ ਕਿਸਾਨ ਚੈਂਬਰ ਵਿਖੇ ਪਹੁੰਚੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ, ਕੋਰੋਨਾ ਟੀਕੇ ਬਾਰੇ ਜੋ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਉਹ ਗਲਤ ਹਨ। ਟੀਕਾ ਪੂਰੀ ਤਰ੍ਹਾਂ ਨਾਲ ਪਰਖ ਕੇ ਹੀ ਲੌਂਚ ਕੀਤਾ ਗਿਆ ਹੈ। ਇਸ ਨਾਲ ਕੋਈ ਨੁਕਸਾਨ ਨਹੀਂ ਹੋਣ ਵਾਲਾ ਹੈ। ਮੁਹਾਲੀ ਤੋਂ ਕੋਰੋਨਾ ਟੀਕਾਕਰਣ ਦੀ ਸ਼ੁਰੂ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ, ਮੈਂ ਪੰਜਾਬ ‘ਚ ਪਹਿਲਾਂ ਕੋਰੋਨਾ ਟੀਕਾ ਲਗਵਾਉਣ ਲਈ ਤਿਆਰ ਹਾਂ। ਹਾਲਾਂਕਿ, ਕੇਂਦਰ ਸਰਕਾਰ ਨੇ ਟੀਕੇ ਸੰਬੰਧੀ ਇੱਕ ਗਾਈਡਲਾਈਨ ਵੀ ਜਾਰੀ ਕੀਤੀ ਸੀ।

ਕੈਪਟਨ ਨੇ ਕਿਹਾ ਕਿ, ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚਾਹੁੰਦੇ ਹੁੰਦੇ ਤਾਂ ਉਹ ਪੰਜਾਬ ਵਿੱਚ ਟੀਕਾ ਲਗਵਾਉਣ ਵਾਲੇ ਪਹਿਲੇ ਵਿਅਕਤੀ ਹੁੰਦੇ। ਉਨ੍ਹਾਂ ਦੀ ਤਰਫੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖਿਆ ਗਿਆ ਹੈ ਕਿ ਲੋੜਵੰਦਾਂ ਨੂੰ ਮੁਫਤ ਟੀਕਾ ਲਗਾਇਆ ਜਾਣਾ ਚਾਹੀਦਾ ਹੈ। ਇਸ ਤੋਂ ਬਾਅਦ ਸੀਐਮ ਮੁਹਾਲੀ ਸਿਵਲ ਹਸਪਤਾਲ ਲਈ ਰਵਾਨਾ ਹੋਏ, ਜਿੱਥੋਂ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।