ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਇੱਕ ਵਿਸ਼ੇਸ਼ ਆਪ੍ਰੇਸ਼ਨ ਤਹਿਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫਤਾਰੀ ਅਟਾਰੀ ਰੋਡ, ਅੰਮ੍ਰਿਤਸਰ ਨੇੜੇ ਪੰਜਾਬੀ ਬਾਗ ਰਿਜ਼ੋਰਟ ਨੇੜਿਓਂ ਕੀਤੀ ਗਈ। ਫਿਲਹਾਲ ਮਾਮਲਾ ਦਰਜ ਕਰਕੇ ਦੋਸ਼ੀਆਂ ਤੋਂ ਉਨ੍ਹਾਂ ਦੇ ਅਗਲੇ ਅਤੇ ਪਿਛਲੇ ਸਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ। ਕਾਰਵਾਈ ਦੌਰਾਨ ਪੁਲੀਸ ਨੇ ਮੁਲਜ਼ਮਾਂ ਕੋਲੋਂ 5 ਕਿਲੋ ਹੈਰੋਇਨ ਅਤੇ 4.45 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਵੱਡੀ ਸਫ਼ਲਤਾ, 5 ਕਿੱਲੋ ਹੈਰੋਇਨ ਸਮੇਤ 3 ਕਾਬੂ
RELATED ARTICLES