ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਕੋਰਟ ਨੇ ਦਿੱਤਾ ਝੱਟਕਾ, ਜਾਰੀ ਕੀਤਾ ਸੰਮਨ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਈਡੀ ਵੱਲੋਂ ਭੇਜੇ ਪੰਜਵੇਂ ਸੰਮਨ ‘ਤੇ ਵੀ ਪੁੱਛਗਿੱਛ ਲਈ ਪੇਸ਼ ਨਹੀਂ ਹੋਏ। ਇਸ ਤੋਂ ਬਾਅਦ ਈਡੀ ਸੀਐਮ ਕੇਜਰੀਵਾਲ ਦੇ ਖਿਲਾਫ ਦਿੱਲੀ ਦੀ ਰਾਉਸ ਐਵੇਨਿਊ ਕੋਰਟ ਪਹੁੰਚੀ।ਦਿੱਲੀ ਦੀ ਰਾਉਸ ਐਵੇਨਿਊ ਕੋਰਟ ਨੇ ਈਡੀ ਦੀ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਸੀਐਮ ਕੇਜਰੀਵਾਲ ਨੂੰ 17 ਫਰਵਰੀ 2024 ਲਈ ਸੰਮਨ ਜਾਰੀ ਕੀਤਾ ਹੈ।