ਵਿਦਿਆਰਥੀਆਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਈ.ਐੱਸ.ਬੀ.) ਨੇ ਨਾਨ-ਬੋਰਡ ਕਲਾਸਾਂ ਲਈ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। 6ਵੀਂ, 7ਵੀਂ, 9ਵੀਂ ਅਤੇ 11ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ 26 ਫਰਵਰੀ 2024 ਤੋਂ ਸ਼ੁਰੂ ਹੋਣਗੀਆਂ। ਪ੍ਰਾਪਤ ਜਾਣਕਾਰੀ ਅਨੁਸਾਰ 6ਵੀਂ, 7ਵੀਂ ਅਤੇ 9ਵੀਂ ਜਮਾਤ ਦੀਆਂ ਪ੍ਰੀਖਿਆਵਾਂ 26 ਫਰਵਰੀ ਤੋਂ 11 ਮਾਰਚ ਤੱਕ ਸ਼ੁਰੂ ਹੋਣਗੀਆਂ ਅਤੇ 11ਵੀਂ ਜਮਾਤ ਦੀ ਪ੍ਰੀਖਿਆ 26 ਫਰਵਰੀ ਤੋਂ 16 ਮਾਰਚ ਤੱਕ ਚੱਲੇਗੀ। ਪ੍ਰੀਖਿਆ ਦਾ ਸਮਾਂ ਸਵੇਰੇ 9.30 ਵਜੇ ਤੋਂ ਦੁਪਹਿਰ 12.30 ਵਜੇ ਤੱਕ ਹੋਵੇਗਾ।
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਾਨ ਬੋਰਡ ਕਲਾਸਾਂ ਦੀ ਡੇਟਸ਼ੀਟ ਜਾਰੀ
RELATED ARTICLES