More
    HomePunjabi Newsਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੇਲ੍ਹ ਤੋਂ ਨਹੀਂ ਆਉਣਗੇ ਬਾਹਰ

    ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੇਲ੍ਹ ਤੋਂ ਨਹੀਂ ਆਉਣਗੇ ਬਾਹਰ

    ਦਿੱਲੀ ਹਾਈਕੋਰਟ ਨੇ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

    ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈ ਕੋਰਟ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਕੋਰਟ ਨੇ ਕਿਹਾ ਕਿ ਦਲੀਲਾਂ ’ਤੇ ਸਹੀ ਢੰਗ ਨਾਲ ਬਹਿਸ ਨਹੀਂ ਹੋਈ, ਇਸ ਲਈ ਰਾਊਜ਼ ਐਵੇਨਿਊ ਅਦਾਲਤ ਦੇ ਫੈਸਲੇ ਨੂੰ ਰੱਦ ਕੀਤਾ ਜਾਂਦਾ ਹੈ। ਟ੍ਰਾਇਲ ਕੋਰਟ ਦੀ ਟਿੱਪਣੀ ’ਤੇ ਵਿਚਾਰ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਹ ਪੂਰੀ ਤਰ੍ਹਾਂ ਅਨਉਚਿਤ ਹੈ। ਟ੍ਰਾਇਲ ਕੋਰਟ ਦਾ ਫੈਸਲਾ ਦਰਸਾਉਂਦਾ ਹੈ ਕਿ ਕੋਰਟ ਨੇ ਸਮੱਗਰੀ ’ਤੇ ਆਪਣਾ ਦਿਮਾਗ ਨਹੀਂ ਲਗਾਇਆ। ਅਦਾਲਤ ਵੱਲੋਂ ਈਡੀ ਨੂੰ ਜ਼ਮਾਨਤ ਪਟੀਸ਼ਨ ’ਤੇ ਬਹਿਸ ਕਰਨ ਲਈ ਵੀ ਪੂਰਾ ਸਮਾਂ ਨਹੀਂ ਦਿੱਤਾ ਗਿਆ।

    ਧਿਆਨ ਰਹੇ ਕਿ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਲੰਘੀ 20 ਜੂਨ ਨੂੰ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਸੀ ਪ੍ਰੰਤੂ ਈਡੀ ਦੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਨੇ 21 ਜੂਨ ਨੂੰ ਕੇਜਰੀਵਾਲ ਦੀ ਜ਼ਮਾਨਤ ’ਤੇ ਰੋਕ ਲਗਾ ਦਿੱਤੀ ਸੀ। ਈਡੀ ਨੇ ਲੰਘੀ 21 ਮਾਰਚ ਨੂੰ ਅਰਵਿੰਦ ਕੇਜਰੀਵਾਲ ਨੂੰ ਗਿ੍ਰਫ਼ਤਾਰ ਕੀਤਾ ਸੀ ਅਤੇ ਲੰਘੀ 10 ਮਈ ਨੂੰ 39 ਦਿਨਾਂ ਬਾਅਦ ਅਰਵਿੰਦ ਕੇਜਰੀਵਾਲ 21 ਦਿਨਾਂ ਦੀ ਪੈਰੋਲ ’ਤੇ ਜੇਲ੍ਹ ਤੋਂ ਬਾਹਰ ਆਏ ਸਨ। ਪੈਰੋਲ ਖਤਮ ਹੋਣ ਤੋਂ ਬਾਅਦ 2 ਜੂਨ ਨੂੰ ਅਰਵਿੰਦ ਕੇਜਰੀਵਾਲ ਨੇ ਜੇਲ੍ਹ ਪਹੁੰਚ ਕੇ ਆਤਮ ਸਮਰਪਣ ਕਰ ਦਿੱਤਾ ਸੀ।

    RELATED ARTICLES

    Most Popular

    Recent Comments