Sunday, July 7, 2024
HomePunjabi Newsਦਿੱਲੀ ਹਾਈ ਕੋਰਟ ਨੇ ਸੁਨੀਤਾ ਕੇਜਰੀਵਾਲ ਨੂੰ ਨੋਟਿਸ ਕੀਤਾ ਜਾਰੀ

ਦਿੱਲੀ ਹਾਈ ਕੋਰਟ ਨੇ ਸੁਨੀਤਾ ਕੇਜਰੀਵਾਲ ਨੂੰ ਨੋਟਿਸ ਕੀਤਾ ਜਾਰੀ

ਕਿਹਾ : ਸ਼ੋਸ਼ਲ ਮੀਡੀਆ ਤੋਂ ਕੇਜਰੀਵਾਲ ਦਾ ਆਪਣੀ ਪੈਰਵੀ ਕਰਨ ਵਾਲਾ ਵੀਡੀਓ ਹਟਾਓ

ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਹਾਈ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਇਕ ਨੋਟਿਸ ਜਾਰੀ ਕੀਤਾ ਹੈ। ਨੋਟਿਸ ਰਾਹੀਂ ਕੋਰਟ ਨੇ ਸੁਨੀਤਾ ਕੇਜਰੀਵਾਲ ਨੂੰ ਸ਼ੋਸ਼ਲ ਮੀਡੀਆ ਤੋਂ ਉਹ ਵੀਡੀਓ ਹਟਾਉਣ ਦਾ ਹੁਕਮ ਦਿੱਤਾ ਗਿਆ, ਜਿਸ ’ਚ ਅਰਵਿੰਦ ਕੇਜਰੀਵਾਲ ਨੇ ਈਡੀ ਦੇ ਮਾਮਲੇ ’ਚ ਆਪਣੀ ਗਿ੍ਰਫ਼ਤਾਰੀ ਤੋਂ ਬਾਅਦ ਖੁਦ ਹੀ ਆਪਣੇ ਕੇਸ ਦੀ ਪੈਰਵੀ ਕੀਤੀ ਸੀ। ਨਿਯਮਾਂ ਦਾ ਉਲੰਘਣਾ ਕਰਨ ਬਦਲੇ ਅਰਵਿੰਦ ਕੇਜਰੀਵਾਲ ਦੀ ਪਤਨੀ ਅਤੇ ਹੋਰਨਾਂ ਖਿਲਾਫ਼ ਦਾਇਰ ਪਟੀਸ਼ਨ ’ਤੇ ਕੋਰਟ ਵੱਲੋਂ ਇਹ ਨੋਟਿਸ ਜਾਰੀ ਕੀਤਾ ਹੈ।

ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਅਤੇ ਜਸਟਿਸ ਅਮਿਤ ਸ਼ਰਮਾ ਦੀ ਬੈਂਚ ਨੇ ਦਿੱਲੀ ਦੇ ਵਕੀਲ ਵੈਭਵ ਸਿੰਘ ਦੀ ਪਟੀਸ਼ਨ ’ਤੇ ਇਹ ਨੋਟਿਸ ਜਾਰੀ ਕੀਤਾ ਗਿਆ ਹੈ। ਦਾਇਰ ਪਟੀਸ਼ਨ ’ਚ ਉਨ੍ਹਾਂ ਲੋਕਾਂ ਦੇ ਖਿਲਾਫ਼ ਜਾਂਚ ਅਤੇ ਐਫਆਈਆਰ ਦਰਜ ਕਰਨ ਦੇ ਲਈ ਸਿਟ ਦੇ ਗਠਨ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਵੱਲੋਂ ਅਦਾਲਤੀ ਕਾਰਵਾਈ ਦੇ ਆਡੀਓ ਅਤੇ ਵੀਡੀਓ ਨੂੰ ਰਿਕਾਰਡ ਕਰਨ ਅਤੇ ਸਾਂਝਾ ਕਰਨ ਦੀ ਸਾਜ਼ਿਸ਼ ਰਚੀ ਗਈ ਅਤੇ ਟ੍ਰਾਇਲ ਕੋਰਟ ਦੇ ਜੱਜ ਦੀ ਜਾਨ ਨੂੰ ਖਤਰੇ ’ਚ ਪਾਇਆ।

RELATED ARTICLES

Most Popular

Recent Comments