ਦੀਪ ਸਿੱਧੂ ਦੀ ਗਿਰਫ਼ਤਾਰੀ ‘ਤੇ ਦਿੱਲੀ ਪੁਲਿਸ ਨੇ ਕੀਤਾ ਵੱਡਾ ਖੁਲਾਸਾ

ਨੈਸ਼ਨਲ ਡੈਸਕ :- ਦੀਪ ਸਿੱਧੂ ਨੂੰ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਗਣਤੰਤਰ ਦਿਵਸ ਮੌਕੇ ਕਿਸਾਨ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ਵਿੱਚ ਵਾਪਰੀ ਘਟਨਾ ਲਈ ਗ੍ਰਿਫ਼ਤਾਰ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਪੁਲਿਸ (ਵਿਸ਼ੇਸ਼ ਸੈੱਲ) ਸੰਜੀਵ ਕੁਮਾਰ ਯਾਦਵ ਨੇ ਕਿਹਾ ਕਿ, ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਇਹ ਗ੍ਰਿਫਤਾਰੀ ਕੀਤੀ ਹੈ। ਗ੍ਰਿਫਤਾਰੀ ਤੋਂ ਬਾਅਦ, ਦਿੱਲੀ ਪੁਲਿਸ ਦੇ ਸੂਤਰਾਂ ਨੇ ਖੁਲਾਸਾ ਕੀਤਾ ਕਿ, ਦੀਪ ਸਿੱਧੂ ਕੈਲੀਫੋਰਨੀਆ ‘ਚ ਰਹਿਣ ਵਾਲੀ ਇਕ ਮਹਿਲਾ ਦੋਸਤ ਅਤੇ ਅਭਿਨੇਤਾ ਦੇ ਸੰਪਰਕ ਵਿਚ ਸੀ। ਉਹ ਵੀਡੀਓ ਬਣਾਉਂਦਾ ਸੀ ਅਤੇ ਉਨ੍ਹਾਂ ਨੂੰ ਆਪਣੇ ਦੋਸਤ ਨੂੰ ਭੇਜਦਾ ਸੀ, ਜਿਸ ਤੋਂ ਬਾਅਦ ਉਹ ਉਸਨੂੰ ਸੋਸ਼ਲ ਮੀਡਿਆ ‘ਤੇ ਅਪਲੋਡ ਕਰਦੀ ਸੀ।

Image result for deep sidhu

ਲਾਲ ਕਿਲ੍ਹੇ ‘ਤੇ ਕੇਸਰੀ ਝੰਡਾ ਲਹਿਰਾਉਣ ਦਾ ਦੋਸ਼
26 ਜਨਵਰੀ ਨੂੰ ਸਿੱਧੂ ‘ਤੇ ਲਾਲ ਕਿਲ੍ਹੇ ‘ਤੇ ਹਿੰਸਾ ਭੜਕਾਉਣ ਅਤੇ ਨਿਸ਼ਾਨ ਸਾਹਿਬ ਦਾ ਝੰਡਾ ਬੁਲੰਦੀਆਂ ‘ਤੇ ਲਹਿਰਾਉਣ ਦਾ ਦੋਸ਼ ਹੈ। ਇਸ ਦੀ ਪੂਰੇ ਦੇਸ਼ ‘ਚ ਆਲੋਚਨਾ ਹੋਈ। ਕਿਸਾਨ ਜੱਥੇਬੰਦੀਆਂ ਨੇ ਇਸ ਘਟਨਾ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ ਅਤੇ ਦੀਪ ਸਿੱਧੂ ਨੂੰ ਜ਼ਿੰਮੇਵਾਰ ਠਹਿਰਾਇਆ। ਕਿਸਾਨਾਂ ਨੇ ਇਹ ਵੀ ਦੋਸ਼ ਲਾਇਆ ਕਿ ਸਿੱਧੂ ਬੀਜੇਪੀ ਦੇ ਆਦਮੀ ਹਨ।

Image result for deep sidhu

ਮਹੱਤਵਪੂਰਣ ਗੱਲ ਇਹ ਹੈ ਕਿ ਕੇਂਦਰ ਵੱਲੋਂ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਕਿਸਾਨ ਜੱਥੇਬੰਦੀਆਂ ਦੀ ਮੰਗ ਦੇ ਸਮਰਥਨ ਵਿੱਚ ਕਿਸਾਨਾਂ ਵੱਲੋਂ ਟਰੈਕਟਰ ਪਰੇਡ ਕੱਢੀ ਗਈ ਅਤੇ ਇਸ ਦੌਰਾਨ ਕਿਸਾਨਾਂ ਅਤੇ ਪੁਲਿਸ ਦਰਮਿਆਨ ਝੜਪਾਂ ਹੋਈਆਂ। ਪੁਲਿਸ ਨੇ ਜਾਣਕਾਰੀ ਦੇਣ ਲਈ 1 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਵੀ ਕੀਤਾ ਜੋ ਗਣਤੰਤਰ ਦਿਵਸ ਤੇ ਹਿੰਸਾ ਦੇ ਮਾਮਲੇ ਵਿੱਚ ਅਦਾਕਾਰ ਦੀਪ ਸਿੱਧੂ ਅਤੇ ਤਿੰਨ ਹੋਰਾਂ ਦੀ ਗ੍ਰਿਫ਼ਤਾਰੀ ਵਿੱਚ ਮਦਦਗਾਰ ਹੋ ਸਕਦਾ ਹੈ।

MUST READ