ਮੁੱਖ ਸਕੱਤਰ ਦੁਆਰਾ ਡੈਲਟਾ ਪਲੱਸ ਨੂੰ ਰੋਕਣ ਦੇ ਹੁਕਮ ਕੀਤੇ ਗਏ ਜਾਰੀ
ਪੰਜਾਬੀ ਡੈਸਕ:– ਪੰਜਾਬ ‘ਚ ਡੈਲਟਾ ਪਲੱਸ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ, ਮੁੱਖ ਸਕੱਤਰ ਵਿਨੀ ਮਹਾਜਨ ਨੇ ਸਰਕਾਰੀ ਸਟਾਫ ਨੂੰ ਵੱਡੇ ਪੱਧਰ ‘ਤੇ ਸੰਪਰਕ ਟਰੇਸਿੰਗ ਅਤੇ ਟੈਸਟਿੰਗ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਡੈਲਟਾ ਪਲੱਸ ਨੂੰ ਕੰਟਰੋਲ ਕਰਨ ਲਈ ਨਿਗਰਾਨੀ ਵਧਾਉਣ ਲਈ ਸੁਚੇਤ ਰਹਿਣ ਦੇ ਨਿਰਦੇਸ਼ ਦਿੱਤੇ ਹਨ।

ਇਥੇ ਕੋਵਿਡ ਰਿਸਪਾਂਸ ਗਰੁੱਪ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ, ਡੈਲਟਾ ਪਲੱਸ ਵੇਰੀਐਂਟ ਦੇ ਕੁਝ ਮਾਮਲੇ ਰਾਜ ਵਿੱਚ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ ਪਟਿਆਲਾ ਅਤੇ ਲੁਧਿਆਣਾ ਵਿੱਚ ਇੱਕ-ਇੱਕ ਕੇਸ ਦਰਜ ਹੋਇਆ ਹੈ। ਉਨ੍ਹਾਂ ਕਿਹਾ ਕਿ, ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀਐਚਐਸਸੀ) ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਵਿੱਚ ‘ਹੋਲ ਜੀਨੋਮ ਸੀਕਵੈਂਸਿੰਗ’ ਮਸ਼ੀਨ ਲਗਾਉਣ ਦੀ ਤਜਵੀਜ਼ ਤਿਆਰ ਕਰ ਰਹੀ ਹੈ।