More
    HomePunjabi Newsਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਜਲਦੀ ਬੁਲਾਉਣ ਦੀ ਮੰਗ

    ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਜਲਦੀ ਬੁਲਾਉਣ ਦੀ ਮੰਗ

    ਪ੍ਰਤਾਪ ਸਿੰਘ ਬਾਜਵਾ ਨੇ ਸਪੀਕਰ ਸੰਧਵਾਂ ਨੂੰ ਲਿਖਿਆ ਪੱਤਰ

    ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਜਲਦੀ ਬੁਲਾਉਣ ਦੀ ਮੰਗ ਉਠਣ ਲੱਗੀ ਹੈ। ਇਸ ਮੰਗ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਵੀ ਲਿਖਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਨਿਯਮਾਂ ਦੇ ਮੁਤਾਬਕ ਸਾਲ ਵਿਚ ਤਿੰਨ ਵਾਰ ਇਜਲਾਸ ਬੁਲਾਉਣਾ ਚਾਹੀਦਾ ਹੈ, ਪਰ ਇਸ ਸਾਲ ਵਿਚ ਅਜੇ ਤੱਕ ਦੋ ਵਾਰ ਹੀ ਇਜਲਾਸ ਬੁਲਾਇਆ ਗਿਆ ਹੈ।

    ਬਾਜਵਾ ਨੇ ਕਿਹਾ ਕਿ ਸੈਸ਼ਨ ਨਾ ਹੋਣ ਕਰਕੇ ਵਿਧਾਇਕ ਆਪਣੇ ਹਲਕਿਆਂ ਦੀਆਂ ਸਮੱਸਿਆਵਾਂ ਨੂੰ ਉਚਿਤ ਤਰੀਕੇ ਨਾਲ ਨਹੀਂ ਉਠਾ ਸਕਦੇ। ਇਸੇ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਸਿਹਤ ਸਹੂਲਤਾਂ ਨੂੰ ਲੈ ਕੇ ਵੀ ਸਵਾਲ ਚੁੱਕੇ ਹਨ। 

    RELATED ARTICLES

    Most Popular

    Recent Comments