ਪੰਜਾਬ ‘ਚ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਅੱਜ ਲੁਧਿਆਣਾ ‘ਚ ਕਿਸਾਨ ਸੜਕਾਂ ‘ਤੇ ਉਤਰਨਗੇ। ਕਿਸਾਨ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਸੂਬਾ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਨਗੇ। ਕਿਸਾਨਾਂ ਦੀ ਮੰਗ ਹੈ ਕਿ ਮੰਡੀਆਂ ਵਿੱਚ ਖਰੀਦ ਨਹੀਂ ਹੋ ਰਹੀ ਜਿਸ ਕਾਰਨ ਉਨ੍ਹਾਂ ਦਾ ਝੋਨਾ ਖਰਾਬ ਹੋ ਰਿਹਾ ਹੈ। ਇਸ ਦੇ ਨਾਲ ਹੀ ਨਵੀਆਂ ਫ਼ਸਲਾਂ ਦੀ ਬਿਜਾਈ ਲਈ ਅਨਾਜ ਵੀ ਸਮੇਂ ਸਿਰ ਨਹੀਂ ਮਿਲ ਰਿਹਾ। ਕਿਸਾਨਾਂ ਨੇ ਹਾਲ ਹੀ ਵਿੱਚ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਤੋਂ ਬਾਅਦ ਇਹ ਐਲਾਨ ਕੀਤਾ ਸੀ।
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਅੱਜ ਲੁਧਿਆਣਾ ‘ਚ ਕਿਸਾਨਾਂ ਦਾ ਪ੍ਰਦਰਸ਼ਨ
RELATED ARTICLES