ਰਾਜੇਵਾਲ ਸਮੇਤ ਕਈ ਆਗੂ ਪੁਲਿਸ ਵੱਲੋਂ ਗਿ੍ਫ਼ਤਾਰ
ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਸਥਿਤ ਬੁੱਢੇ ਨਾਲੇ ’ਚ ਲਗਾਤਾਰ ਵਧ ਰਹੇ ਪ੍ਰਦੂਸ਼ਣ ਨੂੰ ਧਿਆਨ ਵਿਚ ਰੱਖਦੇ ਹੋਏ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਅੱਜ ਇਸ ਨਾਲੇ ਪੂਰਨ ਦਾ ਸੱਦਾ ਦਿੱਤਾ ਗਿਆ ਸੀ। ਸਮਾਜ ਸੇਵੀ ਜਥੇਬੰਦੀਆਂ ਦੇ ਸੱਦੇ ’ਤੇ ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ ਵਿਖੇ ਚੱਲ ਰਹੇ ‘ਕਾਲੇ ਪਾਣੀ ਦੇ ਮੋਰਚੇ’ ਵਿਚ ਹਿੱਸਾ ਲੈਣ ਲਈ ਪਹੁੰਚੇ। ਜਦਕਿ ਪੁਲਿਸ ਨੇ ਲੁਧਿਆਣਾ ਵੱਲ ਕੂਚ ਕਰ ਰਹੇ ਵੱਡੀ ਗਿਣਤੀ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ। ਇਸੇ ਦੌਰਾਨ ਇਥੇ ਵੱਡੀ ਗਿਣਤੀ ’ਚ ਇਕੱਠੇ ਹੋਏ ਲੋਕਾਂ ’ਤੇ ਪੁਲਿਸ ਵੱਲੋਂ ਲਾਠੀਚਾਰਜ ਵੀ ਕੀਤਾ ਗਿਆ।
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਵੀ ਮੋਰਚੇ ਵਿਚ ਸ਼ਾਮਲ ਹੋਣ ਲਈ ਪਹੁੰਚੇ ਅਤੇ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ। ਇਸ ਮੌਕੇ ਰਾਜੇਵਾਲ ਨੇ ਕਿਹਾ ਪੁਲਿਸ ਪੰਜਾਬ ਸਰਕਾਰ ਦੀ ਸ਼ਹਿ ’ਤੇ ਮੋਰਚੇ ਨੂੰ ਅਸਫ਼ਲ ਕਰਨਾ ਚਾਹੁੰਦੀ ਹੈ ਪਰ ਲੋਕਾਂ ਵੱਲੋਂ ਲਗਾਇਆ ਮੋਰਚਾ ਸਫ਼ਲ ਗਿਆ ਹੈ। ਦੂਜੇ ਪੁਲਿਸ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਕਿਹਾ ਕਿ ਕਿਸੇ ਵਿਅਕਤੀ ਨੂੰ ਸ਼ਾਂਤੀ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।