Sunday, July 7, 2024
HomePunjabi Newsਡੇਰਾ ਮੁਖੀ ਗੁਰਮੀਤ ਰਾਮ ਰਹੀਮ ਡੇਰਾ ਮੈਨੇਜਰ ਰਣਜੀਤ ਕਤਲ ਮਾਮਲੇ ’ਚ ਹੋਏ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਡੇਰਾ ਮੈਨੇਜਰ ਰਣਜੀਤ ਕਤਲ ਮਾਮਲੇ ’ਚ ਹੋਏ ਬਰੀ

ਹਾਈ ਕੋਰਟ ਨੇ ਸੀਬੀਆਈ ਕੋਰਟ ਦੇ ਫੈਸਲੇ ਨੂੰ ਕੀਤਾ ਰੱਦ

ਚੰਡੀਗੜ੍ਹ/ਬਿਊਰੋ ਨਿਊਜ਼ : ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਅੱਜ ਮੰਗਲਵਾਰ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਡੇਰੇ ਦੇ ਸਾਬਕਾ ਮੈਨੇਜਰ ਰਣਜੀਤ ਹੱਤਿਆ ਮਾਮਲੇ ’ਚ ਹਾਈ ਕੋਰਟ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਮੇਤ 5 ਹੋਰਨਾਂ ਨੂੰ ਬਰੀ ਕਰ ਦਿੱਤਾ ਹੈ। ਹਾਈ ਕੋਰਟ ਨੇ ਅੱਜ ਮੰਗਲਵਾਰ ਨੂੰ ਸੀਬੀਆਈ ਕੋਰਟ ਦੇ ਫੈਸਲੇ ਨੂੰ ਰੱਦ ਕਰ ਦਿੱਤਾ।

ਰਣਜੀਤ ਹੱਤਿਆ ਮਾਮਲਾ 22 ਸਾਲ ਪੁਰਾਣਾ ਹੈ ਅਤੇ ਇਸ ਮਾਮਲੇ 19 ਸਾਲ ਬਾਅਦ ਸੀਬੀਆਈ ਕੋਰਟ ਨੇ ਡੇਰਾ ਮੁਖੀ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੋ ਹੋਰਨਾਂ ਮਾਮਲਿਆਂ ’ਚ ਰੋਹਤਕ ਦੀ ਸੁਨਾਰੀਆ ਜੇਲ੍ਹ ’ਚ ਬੰਦ ਹਨ।

RELATED ARTICLES

Most Popular

Recent Comments