HomePunjabi Newsਪੰਜਾਬ ਵਿਚ ਮਿਡ ਡੇਅ ਮੀਲ ’ਚ ਮਿਲੇਗਾ ਦੇਸੀ ਘਿਓ ਦਾ ਹਲਵਾ

ਪੰਜਾਬ ਵਿਚ ਮਿਡ ਡੇਅ ਮੀਲ ’ਚ ਮਿਲੇਗਾ ਦੇਸੀ ਘਿਓ ਦਾ ਹਲਵਾ

ਸਿੱਖਿਆ ਵਿਭਾਗ ਨੇ ਬਦਲਿਆ ਮੈਨਿਊ-31 ਜਨਵਰੀ ਤੱਕ ਰਹੇਗਾ ਲਾਗੂ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਸਰਦੀਆਂ ਨੂੰ ਧਿਆਨ ਵਿਚ ਰੱਖਦੇ ਹੋਏ ਮਿਡ ਡੇਅ ਮੀਲ ਵਿਚ ਹੁਣ ਵਿਦਿਆਰਥੀਆਂ ਨੂੰ ਦੇਸੀ ਘਿਓ ਦਾ ਹਲਵਾ ਅਤੇ ਖੀਰ ਵੀ ਮਿਲੇਗੀ। ਪੰਜਾਬ ਦੇ ਸਿੱਖਿਆ ਵਿਭਾਗ ਨੇ ਨਵੇਂ ਸਾਲ ਦੇ ਲਈ ਮਿਡ ਡੇਅ ਮੀਲ ਦਾ ਮੈਨਿਊ ਜਾਰੀ ਕਰ ਦਿੱਤਾ ਹੈ ਅਤੇ 8 ਜਨਵਰੀ ਨੂੰ ਸਕੂਲ ਖੁੱਲ੍ਹਦੇ ਹੀ ਇਹ ਮੈਨਿਊ ਲਾਗੂ ਹੋ ਜਾਵੇਗਾ। ਇਹ ਮੈਨਿਊ 31 ਜਨਵਰੀ ਤੱਕ ਲਾਗੂ ਰਹੇਗਾ ਅਤੇ ਇਸ ਤੋਂ ਬਾਅਦ ਹੀ ਸਿੱਖਿਆ ਵਿਭਾਗ ਵਲੋਂ ਇਸ ਵਿਚ ਬਦਲਾਅ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਬੱਚਿਆਂ ਨੂੰ ਫਲ ਦੇਣ ਦਾ ਵੀ ਫੈਸਲਾ ਲਿਆ ਗਿਆ ਸੀ।

ਜ਼ਿਕਰਯੋਗ ਹੈ ਕਿ ਪੰਜਾਬ ਵਿਚ 19 ਹਜ਼ਾਰ ਤੋਂ ਜ਼ਿਆਦਾ ਸਰਕਾਰੀ ਸਕੂਲ ਹਨ ਅਤੇ ਇੱਥੇ ਪਹਿਲੀ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਮਿਡ ਡੇਅ ਮੀਲ ਤਹਿਤ ਦੁਪਹਿਰ ਦਾ ਖਾਣਾ ਦਿੱਤਾ ਜਾਂਦਾ ਹੈ। ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕਿਸੇ ਸਕੂਲ ਵਿਚ ਮਿਡ ਡੇਅ ਮੀਲ ਦੇ ਮੈਨਿਊ ਦਾ ਉਚਿਤ ਪਾਲਣ ਨਹੀਂ ਹੁੰਦਾ ਤਾਂ ਉਸ ਸਕੂਲ ਦੇ ਪਿ੍ਰੰਸੀਪਲ ਖਿਲਾਫ ਕਾਰਵਾਈ ਵੀ ਹੋ ਸਕਦੀ ਹੈ। 

RELATED ARTICLES

Most Popular

Recent Comments