ਢੀਂਡਸਾ ਅਤੇ ਬ੍ਰਹਮਾਪੁਰਾ ਅੱਜ ਕਰਨਗੇ ਨਵੀਂ ਰਾਜਨੀਤਿਕ ਪਾਰਟੀ ਦਾ ਐਲਾਨ !
ਪੰਜਾਬੀ ਡੈਸਕ:- ਸੀਨੀਅਰ ਅਕਾਲੀ-ਟਕਸਾਲੀ ਨੇਤਾਵਾਂ ਦੇ ਜਥੇਦਾਰ ਰਣਜੀਤ ਸਿੰਘ ਬ੍ਰਹਮਾਪੁਰਾ ਅਤੇ ਸੁਖਦੇਵ ਸਿੰਘ ਢੀਂਡਸਾ ਵੱਲੋਂ ਆਪੋ ਆਪਣੀਆਂ ਰਾਜਨੀਤਿਕ ਪਾਰਟੀਆਂ ਭੰਗ ਕਰਨ ਤੋਂ ਬਾਅਦ 3 ਮਈ (ਸੋਮਵਾਰ) ਨੂੰ ਇਕ ਨਵੀਂ ਰਾਜਨੀਤਿਕ ਪਾਰਟੀ ਦਾ ਐਲਾਨ ਹੋਣ ਦੀ ਸੰਭਾਵਨਾ ਹੈ। ਸੀਨੀਅਰ ਅਕਾਲੀ-ਟਕਸਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਵੀ ਪੁਸ਼ਟੀ ਕੀਤੀ ਹੈ ਕਿ, ਦੋਵੇਂ ਆਗੂ ਸੋਮਵਾਰ ਨੂੰ ਨਵੀਂ ਰਾਜਨੀਤਿਕ ਪਾਰਟੀ ਦਾ ਐਲਾਨ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ, ਪੰਜਾਬ ਨੂੰ ਕਾਂਗਰਸ ਅਤੇ ਬਾਦਲਾਂ ਦੇ ਚੁੰਗਲ ਤੋਂ ਆਜ਼ਾਦ ਕਰਾਉਣਾ ਇਹ ਸ਼ਲਾਘਾਯੋਗ ਕਦਮ ਹੈ। ਨਵਜੋਤ ਸਿੰਘ ਸਿੱਧੂ, ਸੁਖਪਾਲ ਸਿੰਘ ਖਹਿਰਾ, ਬੈਂਸ ਭਰਾਵਾਂ, ਪ੍ਰਗਟ ਸਿੰਘ ਅਤੇ ਧਰਮਵੀਰ ਗਾਂਧੀ ਵਰਗੇ ਕੁਝ ਹੋਰ ਸੀਨੀਅਰ ਆਗੂਆਂ ਦੀ ਇਸ ਨਵੀਂ ਰਾਜਨੀਤਿਕ ਪਾਰਟੀ ‘ਚ ਸ਼ਾਮਲ ਹੋਣ ਦੀ ਸੰਭਾਵਨਾ ਹੈ।

ਪੀਰ ਮੁਹੰਮਦ ਨੇ ਕਿਹਾ ਕਿ, ਦੋਵੇਂ ਸੀਨੀਅਰ ਆਗੂ ਜਥੇਦਾਰ ਰਣਜੀਤ ਸਿੰਘ ਬ੍ਰਹਮਾਪੁਰਾ ਅਤੇ ਸੁਖਦੇਵ ਸਿੰਘ ਢੀਂਡਸਾ ਇਕ ਨਵੀਂ ਰਾਜਨੀਤਿਕ ਪਾਰਟੀ ਬਣਾਉਣ ਲਈ ਸਿਧਾਂਤਕ ਤੌਰ ‘ਤੇ ਸਹਿਮਤ ਹੋਏ ਹਨ ਅਤੇ ਪੰਜਾਬ ਦੇ ਲੋਕਾਂ ਵਿੱਚ ਵੀ ਭਾਰੀ ਉਤਸ਼ਾਹ ਹੈ। ਇਸ ਪਾਰਟੀ ‘ਚ ਬਸਪਾ, ‘ਆਪ’ ਅਤੇ ਹੋਰ ਸਮਕਾਲੀ ਸੋਚ ਵਾਲੀ ਪਾਰਟੀ ਦੇ ਸਾਰੇ ਨੇਤਾ ਸਾਂਝੇ ਮੰਚ ‘ਤੇ ਆਉਣਗੇ ਅਤੇ ਇਕ ਨਵਾਂ ਰਾਜਨੀਤਿਕ ਮੋਰਚਾ ਬਣਾਉਣਗੇ ਜੋ ਲੋਕ ਸੇਵਾ ਕਰਨ ਦੇ ਚਾਹਵਾਨ ਹਨ।