ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਪੰਜਾਬ ਵਿੱਚ ਮੀਡੀਆ ਮੈਨੇਜਮੈਂਟ ਸੈੱਲ ਦੇ ਕੋ-ਕਨਵੀਨਰ ਬਣਾਏ ਗਏ ਧਰੁਵ ਵਧਵਾ ਨੇ ਆਪਣੀ ਨਿਯੁਕਤੀ ਤੋਂ ਬਾਅਦ ਪਹਿਲੀ ਵਾਰ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਉਨ੍ਹਾਂ ਆਗਾਮੀ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਇਸ ਤਿਆਰੀ ਵਿੱਚ ਮੀਡੀਆ ਸੈੱਲ ਦੀ ਭੂਮਿਕਾ ਬਾਰੇ ਚਰਚਾ ਕੀਤੀ। ਇਸ ਮੀਟਿੰਗ ਦੌਰਾਨ ਸੁਨੀਲ ਜਾਖੜ ਨੇ ਧਰੁਵ ਵਧਵਾ ਨੂੰ ਪੰਜਾਬ ਭਾਜਪਾ ਦੀਆਂ ਮੀਡੀਆ ਸਰਗਰਮੀਆਂ ਵਧਾਉਣ ਦੇ ਨਿਰਦੇਸ਼ ਦਿੱਤੇ।
ਧਰੁਵ ਵਧਵਾ ਨੇ ਸੁਨੀਲ ਜਾਖੜ ਨਾਲ ਕੀਤੀ ਮੁਲਾਕਾਤ, ਲੋਕ ਸਭਾ ਚੋਣਾਂ ਬਾਰੇ ਕੀਤੀ ਚਰਚਾ
RELATED ARTICLES