HomePunjabi Newsਦਿਲਜੀਤ ਦੁਸਾਂਝ ਨੇ ਚੰਡੀਗੜ੍ਹ ਸ਼ੋਅ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨਾਲ...

ਦਿਲਜੀਤ ਦੁਸਾਂਝ ਨੇ ਚੰਡੀਗੜ੍ਹ ਸ਼ੋਅ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਮਾਨ ਬੋਲੇ : ਛੋਟੇ ਭਰਾ ਨਾਲ ਮੁਲਾਕਾਤ ਕਰਕੇ ਮਿਲਿਆ ਮਨ ਨੂੰ ਸਕੂਨ

ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਦੇ ਸੈਕਟਰ 34 ਸਥਿਤ ਮੇਲਾ ਗਰਾਊਂਡ ’ਚ ਅੱਜ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਦਾ ਲਾਈਵ ਕੰਨਸਰਟ ਆਯੋਜਿਤ ਹੋਣਾ ਹੈ। ਇਸ ਕੰਨਸਰਟ ਤੋਂ ਪਹਿਲਾਂ ਕਾਫ਼ੀ ਵਿਵਾਦ ਖੜ੍ਹਾ ਹੋਇਆ ਅਤੇ ਇਹ ਮਾਮਲਾ ਹਾਈ ਕੋਰਟ ਤੱਕ ਪਹੁੰਚ ਗਿਆ ਸੀ ਅਤੇ ਅੰਤ ਇਸ ਪ੍ਰੋਗਰਾਮ ਨੂੰ ਆਗਿਆ ਮਿਲ ਗਈ। ਲਾਈਵ ਸ਼ੋਅ ਤੋਂ ਪਹਿਲਾਂ ਦਿਲਜੀਤ ਦੁਸਾਂਝ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ।

ਇਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬੀ ਬੋਲੀ ਨੂੰ ਸਰਹੱਦਾਂ ਤੋਂ ਪਾਰ ਲਿਜਾਣ ਵਾਲੇ ਛੋਟੇ ਭਰਾ ਦਿਲਜੀਤ ਦੁਸਾਂਝ ਨੂੰ ਮਿਲ ਕੇ ਬਹੁਤ ਖੁਸ਼ੀ ਹੋਈ। ਉਨ੍ਹਾਂ ਕਿਹਾ ਕਿ ਮੇਰੀ ਪ੍ਰਮਾਤਮਾ ਅੱਗੇ ਅਰਦਾਸ ਹੈ ਕਿ ਪੰਜਾਬੀ, ਪੰਜਾਬੀ ਸੱਭਿਆਚਾਰ ਅਤੇ ਪੰਜਾਬੀ ਭਾਈਚਾਰੇ ਦੇ ਪਹਿਰੇਦਾਰਾਂ ਨੂੰ ਹਮੇਸ਼ਾਂ ਤਰੱਕੀ ਅਤੇ ਖੁਸ਼ਹਾਲੀ ਬਖਸ਼ੇ। ਜ਼ਿਕਰਯੋਗ ਹੈ ਕਿ ਦਿਲਜੀਤ ਦੁਸਾਂਝ ਦੇ ਕੰਨਸਰਟ ਨੂੰ ਲੈ ਕੇ ਹੁਣ ਸਾਰੀਆਂ ਦਿੱਕਤਾਂ ਦੂਰ ਹੋ ਚੁੱਕੀਆਂ ਅਤੇ ਇਹ ਪ੍ਰੋਗਰਾਮ ਅੱਜ ਸ਼ਾਮ ਨੂੰ ਹੋਵੇਗਾ।

RELATED ARTICLES

Most Popular

Recent Comments