HomePunjabi Newsਡੋਨਾਲਡ ਟਰੰਪ ਨੇ ਪੀਐਮ ਮੋਦੀ ਨੂੰ ਦੱਸਿਆ ਸ਼ਾਨਦਾਰ ਵਿਅਕਤੀ

ਡੋਨਾਲਡ ਟਰੰਪ ਨੇ ਪੀਐਮ ਮੋਦੀ ਨੂੰ ਦੱਸਿਆ ਸ਼ਾਨਦਾਰ ਵਿਅਕਤੀ

ਟਰੰਪ ਨੇ ਦਰਾਮਦ ਅਤੇ ਟੈਕਸਾਂ ਦੇ ਮਾਮਲੇ ’ਚ ਭਾਰਤ ਦੀ ਕੀਤੀ ਆਲੋਚਨਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਅਤੇ ਹੁਣ ਫਿਰ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਡੋਨਾਲਡ ਟਰੰਪ ਨੇ ਭਾਰਤ ਦੇ ਪ੍ਰਧਾਨ ਨਰਿੰਦਰ ਮੋਦੀ ਨੂੰ ਸ਼ਾਨਦਾਰ ਵਿਅਕਤੀ ਦੱਸਿਆ ਹੈ। ਟਰੰਪ ਨੇ ਕਿਹਾ ਕਿ ਉਹ ਅਮਰੀਕਾ ਦੇ ਦੌਰੇ ’ਤੇ ਪਹੁੰਚ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਮਿਸ਼ੀਗਨ ’ਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਟਰੰਪ ਨੇ ਮੋਦੀ ਦੇ ਕੰਮਾਂ ਦੀ ਸ਼ਲਾਘਾ ਕੀਤੀ ਹੈ।

ਇਸ ਦੌਰਾਨ ਟਰੰਪ ਨੇ ਦਰਾਮਦ ਅਤੇ ਟੈਕਸਾਂ ਦੇ ਮਾਮਲੇ ਵਿਚ ਭਾਰਤ ਦੀ ਆਲੋਚਨਾ ਵੀ ਕੀਤੀ ਹੈ ਅਤੇ ਮੋਦੀ ਨੂੰ ਸ਼ਾਨਦਾਰ ਵਿਅਕਤੀ ਦੱਸਿਆ ਹੈ। ਦੱਸਣਯੋਗ ਹੈ ਕਿ ਪੀਐਮ ਨਰਿੰਦਰ ਮੋਦੀ 21 ਸਤੰਬਰ ਤੋਂ 3 ਦਿਨਾਂ ਦੇ ਦੌਰੇ ’ਤੇ ਅਮਰੀਕਾ ਪਹੁੰਚ ਰਹੇ ਹਨ ਅਤੇ ਉਹ ਕਵਾਡ ਸੰਮੇਲਨ ਵਿਚ ਹਿੱਸਾ ਲੈਣਗੇ। ਇਸ ਦੌਰਾਨ ਪੀਐਮ ਮੋਦੀ 22 ਸਤੰਬਰ ਨੂੰ ਨਿਊਯਾਰਕ ਵਿਚ ਭਾਰਤੀ ਭਾਈਚਾਰੇ ਦੇ ਵਿਅਕਤੀਆਂ ਨੂੰ ਸੰਬੋਧਨ ਵੀ ਕਰਨਗੇ ਅਤੇ ਅਮਰੀਕਾ ਦੀਆਂ ਵੱਡੀਆਂ ਕੰਪਨੀਆਂ ਦੇ ਸੀ.ਈ.ਓਜ਼. ਨਾਲ ਵੀ ਮੀਟਿੰਗਾਂ ਕਰਨਗੇ। 

RELATED ARTICLES

Most Popular

Recent Comments