More
    HomePunjabi Newsਡਾ. ਮਨਮੋਹਨ ਸਿੰਘ ਦੀ ਯਾਦਗਾਰੀ ਸਮਾਰਕ ਬਣਾਉਣ ਨੂੰ ਲੈ ਕੇ ਛਿੜਿਆ ਵਿਵਾਦ

    ਡਾ. ਮਨਮੋਹਨ ਸਿੰਘ ਦੀ ਯਾਦਗਾਰੀ ਸਮਾਰਕ ਬਣਾਉਣ ਨੂੰ ਲੈ ਕੇ ਛਿੜਿਆ ਵਿਵਾਦ

    ਕਾਂਗਰਸ ਪਾਰਟੀ ਨੇ ਸਸਕਾਰ ਵਾਲੀ ਜਗ੍ਹਾ ’ਤੇ ਹੀ ਯਾਦਗਾਰ ਬਣਾਉਦ ਦੀ ਕੀਤੀ ਮੰਗ

    ਨਵੀਂ ਦਿੱਲੀ/ਬਿਊਰੋ ਨਿਊਜ਼ : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਯਾਦਗਾਰੀ ਸਮਾਰਕ ਬਣਾਉਣ ਨੂੰ ਲੈ ਕੇ ਵਿਵਾਦ ਛਿੜ ਗਿਆ ਹੈ। ਕਾਂਗਰਸ ਪ੍ਰਧਾਨ ਮਲਿਕਾ ਅਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਅੰਤਿਮ ਸਸਕਾਰ ਵਾਲੀ ਜਗ੍ਹਾ ’ਤੇ ਹੀ ਸਮਾਰਕ ਬਣਾਉਣ ਦੀ ਮੰਗ ਕੀਤੀ ਹੈ। ਡਾ. ਮਨਮੋਹਨ ਸਿੰਘ ਦੇ ਅੰਤਿਮ ਸਸਕਾਰ ਲਈ ਨਿਗਮਬੋਧ ਘਾਟ ਨੂੰ ਚੁਣਿਆ ਗਿਆ ਹੈ। ਜਦਕਿ ਉਨ੍ਹਾਂ ਦਾ ਯਾਦਗਾਰੀ ਸਮਾਰਕ ਦਿੱਲੀ ’ਚ ਬਣੇਗਾ ਅਤੇ ਉਸ ਦੇ ਲਈ ਜਗ੍ਹਾ ਤਲਾਸ਼ੀ ਜਾਵੇਗੀ ਅਤੇ ਇਸ ਪ੍ਰਕਿਰਿਆ ’ਚ ਸਮਾ ਲੱਗੇਗਾ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪਤਾ ਚਲਿਆ ਹੈ ਕਿ ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਚਾਹੁੰਦੀ ਹੈ ਕਿ ਜਿੱਥੇ ਅੰਤਿਮ ਸਸਕਾਰ ਹੋਵੇ ਉਥੇ ਹੀ ਸਮਾਰਕ ਬਣਾਇਆ ਜਾਵੇ।

    ਕਾਂਗਰਸੀ ਆਗੂ ਕੇ ਸੀ ਵੇਣੂਗੋਪਾਲ ਨੇ ਕਿਹਾ ਕਿ ਕੇਂਦਰ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਮੋਦੀ ਸਰਕਾਰ ਸਮਾਰਕ ਬਣਾਉਣ ਦੇ ਲਈ ਜਗ੍ਹਾ ਨਹੀਂ ਲੱਭ ਸਕੀ ਇਹ ਦੇਸ਼ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਦਾ ਅਪਮਾਨ ਹੈ। ਉਧਰ ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪਿ੍ਰਅੰਕਾ ਗਾਂਧੀ ਨੇ ਡਾ. ਮਨਮੋਹਨ ਸਿੰਘ ਦਾ ਸਮਾਰਕ ਸ਼ਕਤੀ ਸਥਲ ਜਾਂ ਵੀਰ ਭੂਮੀ ’ਚ ਰਾਜੀਵ ਗਾਂਧੀ ਜਾਂ ਇੰਦਰਾ ਗਾਂਧੀ ਦੇ ਸਮਾਰਕ ਨੇੜੇ ਬਣਾਉਣ ਦੀ ਮੰਗ ਕੀਤੀ ਹੈ।

    RELATED ARTICLES

    Most Popular

    Recent Comments