More
    HomePunjabi Newsਡਾ.ਦਲਜੀਤ ਚੀਮਾ ਨੇ ਕੇਂਦਰ ਸਰਕਾਰ ਦੀ ਨਵੀਂ ਐਜੂਕੇਸ਼ਨ ਪਾਲਿਸੀ ਦਾ ਕੀਤਾ ਵਿਰੋਧ

    ਡਾ.ਦਲਜੀਤ ਚੀਮਾ ਨੇ ਕੇਂਦਰ ਸਰਕਾਰ ਦੀ ਨਵੀਂ ਐਜੂਕੇਸ਼ਨ ਪਾਲਿਸੀ ਦਾ ਕੀਤਾ ਵਿਰੋਧ

    ਕਿਹਾ : ਪੰਜਾਬੀ ਭਾਸ਼ਾ ਨੂੰ ਤੁਰੰਤ ਖੇਤਰੀ ਭਾਸ਼ਾਵਾਂ ਦੀ ਸੂਚੀ ’ਚ ਕੀਤਾ ਜਾਵੇ ਸ਼ਾਮਲ

    ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਗਈ ਐਜੂਕੇਸ਼ਨ ਪਾਲਿਸੀ 2020 ਦਾ ਵਿਰੋਧ ਕੀਤਾ ਹੈ। ਇਸ ਪਾਲਿਸੀ ਤਹਿਤ ਕੇਂਦਰ ਸਰਕਾਰ ਨੇ ਦਸਵੀਂ ਅਤੇ ਬਾਰਵੀਂ ਦੇ ਇਮਤਿਹਾਨਾਂ ’ਚੋਂ ਪੰਜਾਬੀ ਮਾਂ ਬੋਲੀ ਨੂੰ ਖੇਤਰੀ ਭਾਸ਼ਾਵਾਂ ਦੀ ਲਿਸਟ ’ਚੋਂ ਬਾਹਰ ਕਰ ਦਿੱਤਾ ਗਿਆ ਹੈ। ਡਾ. ਚੀਮਾ ਨੇ ਕਿਹਾ ਕਿ ਇਹ ਪੰਜਾਬੀ ਮਾਂ ਬੋਲੀ ਨਾਲ ਸਰਾਸਰ ਧੱਕਾ ਹੈ।

    ਉਨ੍ਹਾਂ ਕਿਹਾ ਕਿ ਪੰਜਾਬੀ ਦੁਨੀਆ ਭਰ ਵਿਚ ਬੋਲੀਆਂ ਜਾਂਦੀਆਂ ਭਾਸ਼ਾਵਾਂ ’ਚੋਂ ਇਕ ਅਹਿਮ ਭਾਸ਼ਾ ਹੈ, ਪਰ ਕੇਂਦਰ ਸਰਕਾਰ ਨੇ ਪਹਿਲਾਂ ਜੰਮੂ-ਕਸ਼ਮੀਰ ਵਿਚ ਅਤੇ ਹੁਣ ਸੀਬੀਐਸਈ ਦੇ ਦਸਵੀਂ ਅਤੇ ਬਾਰਵੀਂ ਦੇ ਸਿਲੇਬਸ ਵਿਚੋਂ ਇਸ ਨੂੰ ਬਾਹਰ ਕੱਢ ਕੇ ਪੰਜਾਬ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ। ਡਾ. ਚੀਮਾ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਇਸ ਫੈਸਲੇ ਵਿਰੋਧ ਕਰਦਾ ਹੈ ਅਤੇ ਕੇਂਦਰ ਸਰਕਾਰ ਅਤੇ ਬੋਰਡ ਤੋਂ ਮੰਗ ਕਰਦਾ ਹੈ ਕਿ ਪੰਜਾਬੀ ਭਾਸ਼ਾ ਨੂੰ ਖੇਤਰੀ ਭਾਸ਼ਾਵਾਂ ਦੀ ਲਿਸਟ ਵਿਚ ਸ਼ਾਮਿਲ ਕੀਤਾ ਜਾਵੇ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਕੇਂਦਰ ਸਰਕਾਰ ਦੀ ਇਸ ਧੱਕੇਸ਼ਾਹੀ ਦਾ ਸਖਤ ਸ਼ਬਦਾਂ ’ਚ ਵਿਰੋਧ ਕੀਤਾ ਹੈ।

    RELATED ARTICLES

    Most Popular

    Recent Comments