ਸੰਸਦ ਮੈਂਬਰ ਬੋਲੇ : ਅਮਰੀਕਾ ਦੇ ਵਰਤਾਰੇ ਤੋਂ ਸਾਰਾ ਦੇਸ਼ ਹੈਰਾਨ, ਪਰ ਸਰਕਾਰ ਚੁੱਪ ਕਿਉਂ
ਨਵੀਂ ਦਿੱਲੀ/ਬਿਊਰੋ ਨਿਊਜ਼ : ਬਜਟ ਸੈਸ਼ਨ ਦੇ ਪੰਜਵੇਂ ਦਿਨ ਅੱਜ ਸੰਸਦ ’ਚ ਅਮਰੀਕਾ ਤੋਂ 104 ਭਾਰਤੀਆਂ ਨੂੰ ਡਿਪੋਰਟ ਕਰਨ ਦੇ ਮੁੱਦੇ ’ਤੇ ਹੰਗਾਮਾ ਹੋਇਆ। ਸੈਸ਼ਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਭਾਰਤੀਆਂ ਨੂੰ ਡਿਪੋਰਟ ਕਰਨ ਦੇ ਮੁੱਦੇ ’ਤੇ ਚਰਚਾ ਕਰਨ ਦੀ ਮੰਗ ਕੀਤੀ ਅਤੇ ਵਿਰੋਧੀ ਧਿਰ ਨੇ ‘ਸਰਕਾਰ ਸ਼ਰਮ ਕਰੋ’ ਦੇ ਨਾਅਰੇ ਵੀ ਲਗਾਏ।
ਇਸ ’ਤੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਤੁਹਾਡੀ ਚਿੰਤਾ ਦੇ ਬਾਰੇ ’ਚ ਸਰਕਾਰ ਨੂੰ ਪਤਾ ਹੈ ਅਤੇ ਉਨ੍ਹਾਂ ਇਸ ਨੂੰ ਵਿਦੇਸ਼ ਨੀਤੀ ਦਾ ਮੁੱਦਾ ਦੱਸਿਆ। ਰਾਜ ਸਭਾ ’ਚ ਵੀ ਇਸ ਮੁੱਦੇ ਨੂੰ ਲੈ ਕੇ ਜ਼ੋਰਦਾਰ ਹੰਗਾਮਾ ਹੋਇਆ ਜਿਸ ਤੋਂ ਬਾਅਦ ਲੋਕ ਸਭਾ ਅਤੇ ਰਾਜਸਭਾ ਦੀ ਕਾਰਵਾਈ ਨੂੰ ਦੁਪਹਿਰ ਤੱਕ ਮੁਲਤਵੀ ਕਰ ਦਿੱਤਾ। ਲੋਕ ਸਭਾ ’ਚ ਕਾਂਗਰਸ ਦੇ ਸਾਂਸਦ ਮਣੀਕਮ ਟੈਗੋਰ ਨੇ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀਆਂ ਦੇ ਮੁੱਦੇ ’ਤੇ ਚਰਚਾ ਕਰਨ ਲਈ ਨੋਟਿਸ ਵੀ ਦਿੱਤਾ।