Sunday, July 7, 2024
HomePunjabi Newsਈਡੀ ਨੇ ਸੁਪਰੀਮ ਕੋਰਟ ’ਚ ਹਲਫਨਾਮਾ ਦਾਇਰ ਕਰਕੇ ਕੇਜਰੀਵਾਲ ਦੀ ਗਿ੍ਫ਼ਤਾਰੀ ਨੂੰ...

ਈਡੀ ਨੇ ਸੁਪਰੀਮ ਕੋਰਟ ’ਚ ਹਲਫਨਾਮਾ ਦਾਇਰ ਕਰਕੇ ਕੇਜਰੀਵਾਲ ਦੀ ਗਿ੍ਫ਼ਤਾਰੀ ਨੂੰ ਦੱਸਿਆ ਸਹੀ

ਕਿਹਾ : ਸਬੂਤਾਂ ਤੋਂ ਪਤਾ ਚਲਦਾ ਹੈ ਕਿ ਸ਼ਰਾਬ ਘੋਟਾਲੇ ’ਚ ਕੇਜਰੀਵਾਲ ਦਾ ਵੀ ਹੈ ਵੱਡਾ ਰੋਲ

ਨਵੀਂ ਦਿੱਲੀ/ਬਿਊਰੋ ਨਿਊਜ਼ : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸ਼ਰਾਬ ਘੁਟਾਲਾ ਮਾਮਲੇ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਆਪਣੀ ਗਿ੍ਰਫ਼ਤਾਰੀ ਖਿਲਾਫ ਪਾਈ ਪਟੀਸ਼ਨ ਦਾ ਵਿਰੋਧ ਕੀਤਾ ਹੈ। ਸੁਪਰੀਮ ਕੋਰਟ ’ਚ ਦਾਇਰ ਹਲਫਨਾਮੇ ’ਚ ਈਡੀ ਨੇ ਕਿਹਾ ਕਿ ਕਈ ਵਾਰ ਸੰਮਨ ਭੇਜੇ ਜਾਣ ਦੇ ਬਾਵਜੂਦ ਵੀ ਕੇਜਰੀਵਾਲ ਨੇ ਜਾਂਚ ਏਜੰਸੀ ਦਾ ਸਹਿਯੋਗ ਨਹੀਂ ਕੀਤਾ।

ਈਡੀ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਕੇਜਰੀਵਾਲ ਨੂੰ 9 ਵਾਰ ਸੰਮਨ ਭੇਜੇ ਗਏ ਪ੍ਰੰਤੂ ਉਹ ਹਰ ਵਾਰ ਜਾਂਚ ਤੋਂ ਬਚਣ ਦਾ ਬਹਾਨਾ ਬਣਾਉਂਦੇ ਰਹੇ। ਕੇਜਰੀਵਾਲ ਦੇ ਇਸੇ ਰਵੱਈਏ ਨੇ ਹੀ ਗਿ੍ਰਫ਼ਤਾਰੀ ਲਈ ਈਡੀ ਨੂੰ ਮਜਬੂਰ ਕੀਤਾ। ਇਸ ਦੇ ਨਾਲ ਹੀ ਜਾਂਚ ਏਜੰਸੀ ਕੋਲ ਜੋ ਕੇਜਰੀਵਾਲ ਖਿਲਾਫ਼ ਸਬੂਤ ਹਨ ਉਨ੍ਹਾਂ ਤੋਂ ਸਾਫ਼ ਪਤਾ ਚਲਦਾ ਹੈ ਕਿ ਕੇਜਰੀਵਾਲ ਦਾ ਸ਼ਰਾਬ ਘੁਟਾਲਾ ਮਾਮਲੇ ’ਚ ਵੱਡਾ ਰੋਲ ਹੈ। ਈਡੀ ਨੇ ਕੇਜਰੀਵਾਲ ਦੀ ਗਿ੍ਰਫ਼ਤਾਰੀ ਨੂੰ ਜਾਂਚ ਦਾ ਹਿੱਸਾ ਦੱਸਦੇ ਹੋਏ ਇਸ ਨੂੰ ਸਹੀ ਦੱਸਿਆ ਹੈ। ਧਿਆਨ ਰਹੇ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲਾ ਮਾਮਲੇ ’ਚ ਲੰਘੀ 21 ਮਾਰਚ ਨੂੰ ਈਡੀ ਵੱਲੋਂ ਗਿ੍ਰਫ਼ਤਾਰ ਕੀਤਾ ਗਿਆ ਸੀ।

RELATED ARTICLES

Most Popular

Recent Comments