Saturday, July 27, 2024
HomePunjabi Newsਹਰਿਆਣਾ, ਪੰਜਾਬ ਅਤੇ ਹਿਮਾਚਲ ’ਚ ਈਡੀ ਦੀ ਰੇਡ; ਭੁਪਿੰਦਰ ਹੁੱਡਾ ਨਾਲ ਜੁੜੇ...

ਹਰਿਆਣਾ, ਪੰਜਾਬ ਅਤੇ ਹਿਮਾਚਲ ’ਚ ਈਡੀ ਦੀ ਰੇਡ; ਭੁਪਿੰਦਰ ਹੁੱਡਾ ਨਾਲ ਜੁੜੇ ਭਿ੍ਸ਼ਟਾਚਾਰ ਦੇ ਮਾਮਲੇ ’ਚ ਹੋ ਰਹੀ ਜਾਂਚ

ਚੰਡੀਗੜ੍ਹ/ਬਿਊਰੋ ਨਿਊਜ਼  : ਭਾਰਤ ਦੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟਰੋਟ (ਈਡੀ) ਨੇ ਹਰਿਆਣਾ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿਚ ਰੇਡ ਕੀਤੀ ਹੈ। ਇਹ ਰੇਡ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨਾਲ ਜੁੜੇ ਭਿ੍ਸ਼ਟਾਚਾਰ ਦੇ ਮਾਮਲੇ ਵਿਚ ਕੀਤੀ ਗਈ ਹੈ। ਈਡੀ ਦੀ ਟੀਮ ਹਰਿਆਣਾ, ਪੰਜਾਬ ਅਤੇ ਹਿਮਾਚਲ ਦੀਆਂ ਕਰੀਬ 18 ਥਾਵਾਂ ’ਤੇ ਪਹੁੰਚੀ ਹੈ, ਇਨ੍ਹਾਂ ਵਿਚ ਪੰਚਕੂਲਾ, ਮੋਹਾਲੀ ਅਤੇ ਹਿਮਾਚਲ ਪ੍ਰਦੇਸ਼ ਦਾ ਸੋਲਨ ਵੀ ਸ਼ਾਮਲ ਹੈ।

ਮੀਡੀਆ ਰਿਪੋਰਟਾਂ ਤੋਂ ਜਾਣਕਾਰੀ ਮਿਲੀ ਹੈ ਕਿ ਇਹ ਜਾਂਚ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਚੱਲ ਰਹੀ ਹੈ, ਜੋ ਕਿ ਹਰਿਆਣਾ ਅਰਬਨ ਡਿਵੈਲਪਮੈਂਟ ਅਥਾਰਿਟੀ (ਹੁੱਡਾ) ਵਿਚ 70 ਕਰੋੜ ਰੁਪਏ ਦੇ ਫਰਜ਼ੀ ਰਿਫੰਡ ਘੁਟਾਲੇ ਨਾਲ ਜੁੜਿਆ ਹੋਇਆ ਹੈ। ਹੁੱਡਾ ਨੂੰ ਹੁਣ ਹਰਿਆਣਾ ਸ਼ਹਿਰੀ ਵਿਕਾਸ ਅਥਾਰਟੀ ਦੇ ਨਾਮ ਨਾਲ ਜਾਣਿਆ ਜਾਂਦਾ ਹੈ।

ਜ਼ਿਕਰਯੋਗ ਹੈ ਕਿ ਹੁੱਡਾ ਦੇ ਕਰੀਬ ਛੇ ਅਧਿਕਾਰੀਆਂ ਦੀ ਭੂਮਿਕਾ ਏਜੰਸੀ ਦੀ ਜਾਂਚ ਦੇ ਦਾਇਰੇ ਵਿਚ ਹੈ। ਇਸ ਮਾਮਲੇ ਵਿਚ ਹਰਿਆਣਾ ਦੀਆਂ ਕਈ ਰੀਅਲ ਅਸਟੇਟ ਨਾਲ ਜੁੜੀਆਂ ਕੰਪਨੀਆਂ ਅਤੇ ਅਧਿਕਾਰੀ ਰਾਡਾਰ ’ਤੇ ਹਨ। ਇਸ ਮਾਮਲੇ ਵਿਚ ਕਈ ਸਰਕਾਰੀ ਅਧਿਕਾਰੀਆਂ ਅਤੇ ਕੁਝ ਸੇਵਾਮੁਕਤ ਅਧਿਕਾਰੀਆਂ ਸਣੇ ਕਈ ਹੋਰ ਵਿਅਕਤੀਆਂ ਨੂੰ ਵੀ ਜਾਂਚ ਦੇ ਘੇਰੇ ਵਿਚ ਲਿਆਂਦਾ ਜਾ ਚੁੱਕਾ ਹੈ। 

RELATED ARTICLES

Most Popular

Recent Comments